20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਸਮੇਤ 3 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. <br/>

Ad Position 21
No active advertisement
ਅਜੀਤ ਡੈਸਕ 12-03-2026
ਤਰਨ ਤਾਰਨ, 11 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਕਿਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਤਰਨ ਤਾਰਨ ਦੇ ਸਾਹਮਣੇ ਬੰਦ ਪਏ ਪੈਟਰੋਲ ਪੰਪ ਦੇ ਨਜ਼ਦੀਕ ਤੋਂ ਸ਼ੱਕ ਦੇ ਅਧਾਰ 'ਤੇ ਹਰਮਨ ਸਿੰਘ ਉਰਫ ਜਤਿਨ ਪੁੱਤਰ ਗੁਰਿੰਦਰ ਵਾਸੀ ਮੁਹੱਲਾ ਗੋਕਲਪੁਰਾ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 268 ਗ੍ਰਾਮ ਹੈਰੋਇਨ ਅਤੇ 1970 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸ਼ੇਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੱ|ੜੀ ਸੂਆ ਕੱਚਾ ਰਸਤਾ ਨੇੜੇ ਪਿੰਡ ਪੱਖੋਪੁਰ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ, ਜਿਸ ਪਾਸੋਂ ਹੈਰੋਇਨ ਨਾਲ ਲਿਬੜੀ ਸਿਲਵਰ ਪੇਪਰ ਪੰਨੀ, ਇਕ ਲਾਈਟਰ ਅਤੇ 10 ਰੁਪਏ ਦਾ ਨੋਟ ਦਾ ਪਾਈਪ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਐੱਸ.ਐੱਚ.ਓ. ਬਲਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਸੂਆ ਪੱਟੜੀ ਨਦੋਹਰ ਤੋਂ ਗੁਰਪ੍ਰੀਤ ਸਿੰਘ ਪੁੱਤਰ ਪਾਲ ਸਿੰਘ ਵਾਸੀ ਨਦੋਹਰ ਨੂੰ ਕਾਬੂ ਕਰਕੇ ਉਸ ਪਾਸੋਂ 10.23 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆਂ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤੇ ਜਾ ਰਹੇ ਹਨ |


Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ 'ਚ ਪੈਟਰੋਲੀਅਮ ਉਤਪਾਦਾਂ ਅਤੇ ਐਲ.ਪੀ.ਜੀ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਆਜ਼ਾਦੀ ਤੋੋਂ ਲੈ ਕੇ ਕਸਬਾ ਫਤਿਆਬਾਦ ਨੂੰ ਬੱਸ ਅੱਡਾ ਨਸੀਬ ਨਹੀਂ ਹੋਇਆ <br/>
Ad Position 24