ਹਥਿਆਰਬੰਦ ਲੁਟੇਰਿਆਂ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਜ਼ਖਮੀ ਕਰ ਕੇ ਲੁੱਟਿਆ
ਅਜੀਤ ਡੈਸਕ
12-03-2026
ਝਬਾਲ, 11 ਮਾਰਚ (ਸੁਖਦੇਵ ਸਿੰਘ)-ਅੱਡਾ ਝਬਾਲ ਤੋਂ ਐਕਟਿਵਾ 'ਤੇ ਸਵਾਰ ਹੋ ਕੇ ਘਰ ਨੂੰ ਜਾ ਰਹੇ ਇਕ ਵਿਅਕਤੀ ਨੂੰ ਰਸਤੇ ਵਿਚ ਹਥਿਆਰਬੰਦ ਲੁਟੇਰਿਆਂ ਨੇ ਰੋਕ ਕੇ ਉਸ ਨੂੰ ਤੇਜ਼ਧਾਰ ਹਥਿਆਰਾਂ ਨਾਲ਼ ਗੰਭੀਰ ਜ਼ਖ਼ਮੀ ਕਰ ਦਿੱਤਾ | ਇਸ ਸਬੰਧੀ ਜ਼ਖ਼ਮੀ ਹੋਏ ਜਸਪਾਲ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਬਘੇਲ ਸਿੰਘ ਵਾਲਾ ਨੇ ਦੱਸਿਆ ਕਿ ਦੇਰ ਰਾਤ ਉਹ ਕੰਮ ਤੋਂ ਐਕਟਿਵਾ 'ਤੇ ਸਵਾਰ ਹੋਕੇ ਆਪਣੇ ਘਰ ਨੂੰ ਜਾ ਰਿਹਾ ਸੀ | ਜਦੋਂ ਤਰਨ ਤਾਰਨ ਰੋਡ ਤੇ ਇੰਟਰਲਾਕ ਟਾਈਲਾਂ ਦੀ ਫੈਕਟਰੀ ਨੇੜੇ ਪੁੱਜਾ ਤਾਂ ਪਿੱਛੋਂ ਆਏ ਤਿੰਨ ਮੋਟਰਸਾਈਕਲ ਸਵਾਰ ਹੋ ਕੇ ਆਏ ਹਥਿਆਰਬੰਦ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ | ਪਿਛੋਂ ਅਚਾਨਕ ਗੱਡੀ ਆਉਣ ਕਰਕੇ ਉਕਤ ਲੁਟੇਰੇ ਫ਼ਰਾਰ ਹੋ ਗਏ |