20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਸਾਬਕਾ ਸੰਸਦੀ ਸਕੱਤਰ ਮੰਨਾ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ <br/>

Ad Position 21
No active advertisement
ਭਾਜਪਾ 'ਚ ਸ਼ਾਮਿਲ ਹੋਏ ਬਲਰਾਜ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਸਨਮਾਨਿਤ ਕਰਦੇ ਹੋਏ ਮਨਜੀਤ ਸਿੰਘ ਮੰਨਾ ਨਾਲ ਹਨ ਰਜੇਸ਼ ਟਾਂਗਰੀ ਅਤੇ ਹੋਰ ਭਾਜਪਾ ਵਰਕਰ | ਅਜੀਤ ਤਸਵੀਰ <br/> 12-03-2026
ਮੀਆਂਵਿੰਡ, 11 ਮਾਰਚ (ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਜੱਲੂਪੁਰ ਖੇੜਾ ਵਿਚ ਭਾਜਪਾ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਸਰਪੰਚੀ ਦੀ ਚੋਣ ਲੜਨ ਵਾਲੇ ਬਲਰਾਜ ਸਿੰਘ ਸਮੇਤ ਕਈ ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਸਾਬਕਾ ਚੀਫ ਪਾਰਲੀਮਾਨੀ ਸਕੱਤਰ ਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਭਾਜਪਾ 'ਚ ਸ਼ਾਮਿਲ ਹੋ ਗਏ | ਇਸ ਮੌਕੇ ਭਾਜਪਾ 'ਚ ਸ਼ਾਮਿਲ ਹੋਣ ਵਾਲਿਆਂ 'ਚ ਬਲਰਾਜ ਸਿੰਘ, ਬਲਵਿੰਦਰ ਸਿੰਘ, ਗੁਰਜੰਟ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਸਿੰਘ, ਕਾਲਾ ਸਿੰਘ, ਸੰਨੀ, ਗੋਪੀ, ਗੁਰਮੁਖ ਸਿੰਘ, ਮਨੀ ਸਿੰਘ, ਲਵਜੀਤ ਸਿੰਘ, ਅਮਨਦੀਪ ਸਿੰਘ, ਗੋਸਾ, ਸਰਦੂਲ ਸਿੰਘ, ਨਿਰਮਲ ਸਿੰਘ, ਬਾਬਾ ਧਰਮਪਾਲ ਸਿੰਘ, ਰਾਜੂ ਸਿੰਘ, ਸੋਨੂੰ ਸਿੰਘ, ਤਰਸੇਮ ਸਿੰਘ, ਸੁਖਦੇਵ ਸਿੰਘ, ਅੰਮਿ੍ਤਪਾਲ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਕੈਪਟਨ ਬਲਦੇਵ ਸਿੰਘ, ਪ੍ਰਗਟ ਸਿੰਘ ਫੌਜੀ, ਨਰਿੰਦਰ ਸਿੰਘ, ਅਮਨਦੀਪ ਸਿੰਘ, ਨਿਸ਼ਾਨ ਸਿੰਘ, ਰਾਜਵੀਰ ਸਿੰਘ, ਸਹਿਜਪ੍ਰੀਤ ਸਿੰਘ, ਗੁਰਮੇਲ ਸਿੰਘ, ਬਿਕਰ ਸਿੰਘ, ਬਿਕਰਮਜੀਤ ਸਿੰਘ, ਕੈਪਟਨ ਸਿੰਘ ਆਦਿ ਪਰਿਵਾਰਾਂ ਸਮੇਤ ਹਾਜ਼ਰ ਸਨ | ਇਸ ਮੌਕੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਮੰਨਾ ਵਲੋਂ ਪਾਰਟੀ ਦਾ ਨਿਸ਼ਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪੱਤਰਕਾਰਾਂ ਗੱਲਬਾਤ ਕਰਦਿਆਂ ਮੰਨਾ ਨੇ ਕਿਹਾ ਕਿ ਸ਼ਾਮਿਲ ਹੋਏ ਪਰਿਵਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ | ਇਸ ਮੌਕੇ ਬਲਰਾਜ ਸਿੰਘ ਨੇ ਕਿਹਾ ਕਿ ਅਸੀਂ ਮਨਜੀਤ ਸਿੰਘ ਮੰਨਾ ਦੇ ਕੰਮਾਂ ਨੂੰ ਵੇਖਦੇ ਹੋਏ ਭਾਜਪਾ ਵਿਚ ਸ਼ਾਮਿਲ ਹੋਏ ਹਾਂ | ਇਸ ਮੌਕੇ ਜ਼ਿਲ੍ਹਾ ਜਨਰਲ ਸੈਕਟਰੀ ਰਾਜੇਸ਼ ਟਾਂਗਰੀ, ਸਰਕਲ ਪ੍ਰਧਾਨ ਲਾਟ ਬਿਆਸ, ਸਰਕਲ ਪ੍ਰਧਾਨ ਸਰਬਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ, ਸਰਕਲ ਪ੍ਰਧਾਨ ਰਾਜੇਸ਼ ਦਨਿਆਲ, ਸਾਬਕਾ ਕੌਂਸਲਰ ਸੁਖਦੇਵ ਸਿੰਘ, ਇੰਦਰਜੀਤ ਸਿੰਘ, ਮਾਨ ਸਿੰਘ, ਬਲਵਿੰਦਰ ਪੱਡਾ, ਮਲੂਕ ਸਿੰਘ ਮੱਧ, ਡਾ. ਰੁਪਿੰਦਰ ਪੱਡਾ, ਸਾਬਕਾ ਸਰਪੰਚ ਗੁਰਦੇਵ ਸਿੰਘ, ਰਵੀ ਟਪਿਆਲਾ, ਗਾਂਧੀ ਭਿੰਡਰ, ਪਿੰਦਰ ਦੋਲੋ ਨੰਗਲ, ਜਲਾਲਾਬਾਦ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਐਸੋ. ਪੀ.ਐਸ.ਪੀ.ਸੀ.ਐਲ. ਸਰਕਲ ਦਾ ਜਥਾ ਮੋਹਾਲੀ ਧਰਨੇ 'ਚ ਹਿੱਸਾ ਲੈਣ ਲਈ ਰਵਾਨਾ <br/> ਅਗਲੀ ਖ਼ਬਰ ਹਥਿਆਰਬੰਦ ਲੁਟੇਰਿਆਂ ਨੇ ਐਕਟਿਵਾ ਸਵਾਰ ਨੌਜਵਾਨ ਨੂੰ ਜ਼ਖਮੀ ਕਰ ਕੇ ਲੁੱਟਿਆ
Ad Position 24