20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੈਨਸ਼ਨਰ ਐਸੋ. ਪੀ.ਐਸ.ਪੀ.ਸੀ.ਐਲ. ਸਰਕਲ ਦਾ ਜਥਾ ਮੋਹਾਲੀ ਧਰਨੇ 'ਚ ਹਿੱਸਾ ਲੈਣ ਲਈ ਰਵਾਨਾ <br/>

Ad Position 21
No active advertisement
ਅਜੀਤ ਡੈਸਕ 12-03-2026
ਪੱਟੀ, 11 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਆਮ ਆਦਮੀ ਪਾਰਟੀ ਵਲੋਂ ਆਪਣੇ ਰਾਜ ਭਾਗ ਦੇ ਪੇਸ਼ ਕੀਤੇ ਗਏ ਅਖੀਰਲੇ ਬਜਟ ਨੇ ਪੈਨਸ਼ਨਰਾਂ, ਮੁਲਾਜ਼ਮਾਂ, ਆਊਟ ਸੋਰਸਿੰਗ, ਠੇਕਾ ਆਧਾਰਿਤ ਕੰਮ ਕਰਦੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਪੱਲੇ ਨਿਰਾਸ਼ਾ ਹੀ ਪਾਈ ਹੈ | ਉਪਕ ਪ੍ਰਗਟਾਵਾ ਪੈਨਸ਼ਨਰ ਐਸੋਸੀਏਸ਼ਨ ਪੀ.ਐਸ.ਪੀ.ਸੀ.ਐਲ. ਸਰਕਲ ਤਰਨ ਤਾਰਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮੰਨਣ ਅਤੇ ਸਰਕਲ ਵਿੱਤ ਸਕੱਤਰ ਹਰਭਜਨ ਸਿੰਘ ਪੱਟੀ ਨੇ ਮੁਹਾਲੀ ਵਿਖੇ ਮੁਲਾਜ਼ਮਾਂ ਪੈਨਸ਼ਨਰਾਂ ਦੇ ਸਾਂਝੇ ਫਰੰਟ ਵਲੋਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਰੈਲੀ ਵਿਚ ਹਿੱਸਾ ਲੈਣ ਜਾਣ ਸਮੇਂ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਢਿੰਡੋਰਾ ਪਿੱਟਿਆ ਜਾ ਰਿਹਾ ਹੈ ਕਿ 'ਆਪ' ਦੀ ਸਰਕਾਰ ਨੇ ਸਭ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ | ਉਨ੍ਹਾਂ ਕਿਹਾ ਕਿ ਚਾਰ ਸਾਲ ਬੀਤ ਜਾਣ ਉਪਰੰਤ ਵੀ ਮੁਲਾਜ਼ਮਾਂ, ਪੈਨਸ਼ਨਰਾਂ, ਕੰਟਰੈਕਟ ਅਤੇ ਠੇਕਾ ਆਧਾਰਤ ਕੰਮ ਕਰਦੇ ਮੁਲਾਜ਼ਮਾਂ ਨਾਲ ਕੀਤੀਆਂ ਗਾਰੰਟੀਆਂ ਵਿਚੋਂ ਇਕ ਵੀ ਗਾਰੰਟੀ ਪੂਰੀ ਨਹੀਂ ਕੀਤੀ, ਮਹਿੰਗਾਈ ਭੱਤੇ ਦੀਆਂ ਪੰਜ ਕਿਸ਼ਤਾਂ ਸਰਕਾਰ ਵਲੋਂ ਰੋਕੀਆਂ ਹੋਈਆਂ ਹਨ, ਕੱਚੇ ਮੁਲਾਜ਼ਮ ਪੱਕੇ ਹੋਣ ਦੀ ਉਡੀਕ ਕਰ ਰਹੇ ਹਨ | ਇਸ ਮੌਕੇ ਸੋਹਣ ਸਿੰਘ ਰੱਖੜਾ, ਸਰਜੀਤ ਸਿੰਘ ਵਰਪਾਲ, ਸਵਰਨ ਸਿੰਘ ਪੱਟੀ, ਗਿਆਨ ਸਿੰਘ, ਬਲਵਿੰਦਰ ਸਿੰਘ ਮੰਡ, ਚੰਨਣ ਸਿੰਘ, ਜਗਤਾਰ ਸਿੰਘ ਜੱਗਾ, ਬਾਬਾ ਜਸਵੰਤ ਸਿੰਘ, ਬਲਬੀਰ ਸਿੰਘ ਮਰਹਾਣਾ, ਅਲਵਿੰਦਰ ਸਿੰਘ ਜੌਹਲ, ਪ੍ਰਮਜੀਤ ਸਿੰਘ ਜੱਸਲ ਅਤੇ ਪ੍ਰਗਟ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪ੍ਰੀ-ਐਸ.ਆਈ.ਆਰ. ਮੈਪਿੰਗ 'ਚ ਵਧੀਆ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੀ.ਐਲ.ਓਜ਼ ਦਾ ਹੋਇਆ ਸਨਮਾਨ <br/> ਅਗਲੀ ਖ਼ਬਰ ਸਾਬਕਾ ਸੰਸਦੀ ਸਕੱਤਰ ਮੰਨਾ ਦੀ ਅਗਵਾਈ ਹੇਠ ਕਈ ਪਰਿਵਾਰ ਭਾਜਪਾ ਵਿਚ ਹੋਏ ਸ਼ਾਮਿਲ <br/>
Ad Position 24