20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਬਾਬਾ ਤਾਰਾ ਸਿੰਘ ਜੀ ਵਾਂ ਤੇ ਉਨ੍ਹਾਂ ਨਾਲ ਸ਼ਹੀਦੀਆਂ ਪਾਉਣ ਵਾਲੇ ਯੋਧਿਆਂ ਦੀ ਯਾਦ 'ਚ ਸ਼ਤਾਬਦੀ 11 ਤੋਂ 14 ਮਾਰਚ ਤੱਕ ਮਨਾਈ ਜਾਵੇਗੀ <br/>

Ad Position 21
No active advertisement
ਅਜੀਤ ਡੈਸਕ 12-03-2026
ਖਾਲੜਾ, 11 ਮਾਰਚ (ਜੱਜਪਾਲ ਸਿੰਘ ਜੱਜ)-18ਵੀਂ ਸਦੀ ਵਿਚ ਸਿੱਖ ਕੌਮ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਆਪਣੇ 21 ਸਿੰਘਾਂ ਸਮੇਤ ਮੁਗਲਾਂ ਨਾਲ ਲੋਹਾ ਲੈਂਦਿਆਂ ਸ਼ਹੀਦੀ ਜਾਮ ਪੀਣ ਵਾਲੇ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਤਾਰਾ ਸਿੰਘ ਜੀ ਵਾਂ ਅਤੇ ਉਨ੍ਹਾਂ ਦੇ ਸਾਥੀਆਂ ਦੀ ਸ਼ਹਾਦਤ ਦੀ ਯਾਦ ਵਿਚ 300 ਸਾਲਾ ਸ਼ਹੀਦੀ ਸ਼ਤਾਬਦੀ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ 11 ਤੋਂ 14 ਮਾਰਚ ਤੱਕ ਮਨਾਈ ਜਾ ਰਹੀ ਹੈ | ਇਸ ਸੰਬੰਧੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜੱਜ ਸਿੰਘ ਨੇ ਦੱਸਿਆ ਕਿ ਬਾਬਾ ਤਾਰਾ ਸਿੰਘ ਵਾਂ ਦੀ ਸ਼ਤਾਬਦੀ ਨੂੰ ਸਮਰਪਿਤ ਵੱਖ ਵੱਖ ਪਿੰਡਾਂ ਤੋਂ ਨਗਰ ਕੀਰਤਨ ਪਹੁੰਚ ਰਹੇ ਹਨ, ਜਿਸ ਵਿਚ ਇਕ ਵਿਸ਼ਾਲ ਖਾਲਸਾ ਮਾਰਚ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋਇਆ, ਜੋ ਬੀੜ ਬਾਬਾ ਬੁੱਢਾ ਸਾਹਿਬ ਸਾਹਿਬ ਅਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਹੁੰਦਾ ਹੋਇਆ ਜਨਮ ਸਥਾਨ ਬਾਬਾ ਤਾਰਾ ਸਿੰਘ ਜੀ ਵਾਂ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਭਾਈ ਤਾਰਾ ਸਿੰਘ ਨਾਲ ਜੰਗ ਵਿਚ ਸ਼ਹੀਦ ਹੋਣ ਵਾਲੇ ਭਾਈ ਸੂਰਾ ਸਿੰਘ ਦੇ ਜਨਮ ਸਥਾਨ ਖਾਲੜਾ ਤੋਂ 12 ਮਾਰਚ ਨੂੰ ਨਗਰ ਕੀਰਤਨ ਗੁਰਦੁਆਰਾ ਸਾਹਿਬ ਵਿਖੇ ਪਹੁੰਚੇਗਾ | ਉਨ੍ਹਾਂ ਦੱਸਿਆ ਕਿ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਹੋਇਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਸੰਗਤਾਂ ਲਈ ਵਧੀਆ ਪ੍ਰਬੰਧ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਸ਼ਤਾਬਦੀ ਤੇ ਸਮਾਪਤੀ ਸਮਾਗਮਾਂ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਹਰਜਿੰਦਰ ਸਿੰਘ ਧਾਮੀ ਅਤੇ ਹੋਰ ਵੱਡੀ ਗਿਣਤੀ ਵਿਚ ਨਿਹੰਗ ਜਥੇਬੰਦੀਆਂ, ਦਲ ਪੰਥ ਦੇ ਸੰਤ ਮਹਾਂਪੁਰਸ਼ ਪਹੁੰਚ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਮੰਤਰੀ ਭੁੱਲਰ ਦੇ ਉੱਦਮ ਸਦਕਾ ਰਸੂਲਪੁਰ ਪੱਟੀ ਰਾਜਬਾਹ ਨਹਿਰ ਦਾ ਨਵੀਨੀਕਰਨ ਜੰਗੀ ਪੱਧਰ 'ਤੇ ਜਾਰੀ <br/> ਅਗਲੀ ਖ਼ਬਰ ਜੇਲ੍ਹ ਤੋਂ ਰਿਹਾਅ ਹੋਏ ਦਵਿੰਦਰ ਸਿੰਘ ਗਰੇਵਾਲ ਨੂੰ ਕੀਤਾ ਸਨਮਾਨਿਤ <br/>
Ad Position 24