20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਤਲਬੀਰ ਸਿੰਘ ਗਿੱਲ ਦੀ ਅਗਵਾਈ 'ਚ ਇਤਿਹਾਸਕ ਸ਼ਹਿਰਾਂ ਨੂੰ ਜੁੜਦੀ ਸੜਕ ਦੀ ਮੁਰੰਮਤ ਦਾ ਕੰਮ ਹੋਇਆ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 12-03-2026
ਟਾਹਲੀ ਸਾਹਿਬ, 11 ਮਾਰਚ (ਵਿਨੋਦ ਭੀਲੋਵਾਲ)-ਮਹਿਤਾ ਜੀ.ਟੀ. ਰੋਡ ਖੁਜਾਲਾ ਤੋਂ ਨਿਕਲਦੀ ਬਰਾਸਤਾ ਭੀਲੋਵਾਲ, ਬਾਬੋਵਾਲ, ਟਾਹਲੀ ਸਾਹਿਬ ਤੱਕ ਤਕਰੀਬਨ 10 ਕਿੱਲੋਮੀਟਰ ਦੀ ਸੜਕ ਦਾ ਟੋਟਾ ਜੋ ਕਈ ਇਤਿਹਾਸਕ ਸ਼ਹਿਰਾਂ ਨੂੰ ਜੋੜਦਾ ਹੈ, ਜਿਸ ਸੜਕ ਦੀ ਹਾਲਤ ਪਿਛਲੇ ਕਈ ਸਾਲਾਂ ਤੋਂ ਬਹੁਤ ਮਾੜੀ ਤੇ ਤਰਸਯੋਗ ਬਣ ਚੁੱਕੀ ਸੀ, ਜਿਸ ਕਰਕੇ ਆਉਣ ਜਾਣ ਵਾਲੇ ਲੋਕਾਂ ਨੂੰ ਰੋਜ਼ਾਨਾ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਅਤੇ ਜਿਸ ਸੜਕ ਨੂੰ ਬਣਾਉਣ ਲਈ ਪਹਿਲਾਂ ਕਿਸੇ ਨੇ ਵੀ ਧਿਆਨ ਨਹੀਂ ਦਿੱਤਾ ਸੀ, ਜਿਸ ਕਰਕੇ ਇਹ ਸੜਕ ਇਤਿਹਾਸਕ ਸ਼ਹਿਰ ਤਰਨ ਤਾਰਨ, ਅੰਮਿ੍ਤਸਰ, ਬਟਾਲਾ, ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਤੋਂ ਇਲਾਵਾ ਅਨੇਕਾਂ ਪਿੰਡਾਂ ਕਸਬਿਆਂ ਨੂੰ ਜੋੜਨ ਵਾਲੀ ਸੜਕ ਤੇ ਆਉਣ ਜਾਣ ਵਾਲੇ ਰਾਹਗੀਰਾਂ ਲਈ ਸਿਰਦਰਦੀ ਬਣ ਚੁੱਕੀ ਸੜਕ ਨੂੰ 'ਆਪ' ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਦੇ ਉੱਦਮ ਸਦਕਾ ਮੁਰੰਮਤ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ | ਿ 'ਆਪ' ਦੇ ਸੀਨੀਅਰ ਆਗੂ ਸ਼ਿਵਰਾਜ ਸਿੰਘ ਬਾਠ ਭੀਲੋਵਾਲ ਨੇ ਕਿਹਾ ਕਿ ਇਤਿਹਾਸਕ ਸ਼ਹਿਰ ਨੂੰ ਆਉਣ ਜਾਣ ਵਾਲੇ ਲੋਕਾਂ ਵਿਚ ਭਾਰੀ ਰੋਸ਼ ਜਤਾਇਆ ਜਾਂਦਾ ਸੀ, ਜਿਸ ਨੂੰ ਮੁੱਖ ਰੱਖਦਿਆਂ ਤਲਬੀਰ ਸਿੰਘ ਗਿੱਲ ਨੇ ਪਹਿਲ ਦੇ ਅਧਾਰ ਤੇ ਇਸ ਸੜਕ ਦਾ ਨਿਰਮਾਣ ਸ਼ੁਰੂ ਕਰਵਾਇਆ ਹੈ | ਉਨ੍ਹਾਂ ਨੇ ਕਿਹਾ ਕਿ ਇਹ ਸੜਕ ਤਿਆਰ ਹੋਣ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦਾ ਹੱਲ ਹੋਣਾ ਲੋਕਾਂ ਲਈ ਬੜੀ ਖੁਸ਼ੀ ਦੀ ਗੱਲ ਹੈ | ਇਸ ਮੌਕੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਤਲਬੀਰ ਸਿੰਘ ਗਿੱਲ ਦਾ ਧੰਨਵਾਦ ਕਰਨ ਵਾਲਿਆਂ ਵਿਚ ਸਰਪੰਚ ਰਵਿੰਦਰਪਾਲ ਸਿੰਘ ਗਿੱਲ ਹਦਾਇਤਪੁਰਾ, ਸਤਨਾਮ ਸਿੰਘ ਸਾਬਕਾ ਮੈਂਬਰ ਭੀਲੋਵਾਲ, ਮੁਨਸ਼ੀ ਜਸਪਾਲ ਸਿੰਘ, ਨਰਿੰਦਰ ਸਿੰਘ ਮੈਂਬਰ, ਮਲਕੀਅਤ ਸਿੰਘ ਮੈਂਬਰ, ਸਾਬਕਾ ਚੇਅਰਮੈਨ ਧਰਮਪਾਲ, ਕੁਲਵੰਤ ਸਿੰਘ ਸਾਬਕਾ ਮੈਂਬਰ, ਅਮਰਜੀਤ ਸਿੰਘ, ਮੰਗਲਜੀਤ ਸਿੰਘ, ਹਰਜਿੰਦਰ ਸਿੰਘ ਸਾਬਕਾ ਮੈਂਬਰ, ਬਿਕਰਮਜੀਤ ਸਿੰਘ, ਦਿਲਬਾਗ ਸਿੰਘ ਆਦਿ ਸ਼ਾਮਿਲ ਹਨ |

Ad Position 22
No active advertisement
ਪਿਛਲੀ ਖ਼ਬਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਲਈ ਤਰਨ ਤਾਰਨ ਤੋਂ ਸੈਂਕੜੇ ਬੱਸਾਂ ਦਾ ਕਾਫ਼ਲਾ ਹੋਵੇਗਾ ਰਵਾਨਾ-ਸੰਧੂ <br/... ਅਗਲੀ ਖ਼ਬਰ ਮੰਤਰੀ ਭੁੱਲਰ ਦੇ ਉੱਦਮ ਸਦਕਾ ਰਸੂਲਪੁਰ ਪੱਟੀ ਰਾਜਬਾਹ ਨਹਿਰ ਦਾ ਨਵੀਨੀਕਰਨ ਜੰਗੀ ਪੱਧਰ 'ਤੇ ਜਾਰੀ <br/>
Ad Position 24