ਤਰਨ ਤਾਰਨ, 11 ਮਾਰਚ (ਪਰਮਜੀਤ ਜੋਸ਼ੀ)-ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਵਲੋਂ ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਤਰਨ ਤਾਰਨ ਵਲੋਂ ਆਉਣ ਵਾਲੀ 14 ਮਾਰਚ ਨੂੰ ਮੋਗਾ ਵਿਖੇ ਹੋਣ ਵਾਲੀ ਵੱਡੀ ਰੈਲੀ ਨੂੰ ਲੈ ਕੇ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਇਸ ਸੰਬੰਧੀ ਹਰਜੀਤ ਸਿੰਘ ਸੰਧੂ ਨੇ ਸਰਕਲ ਝਬਾਲ ਪ੍ਰਧਾਨ ਸੁਖਵੰਤ ਸਿੰਘ ਮੂਸੇ ਦੇ ਗ੍ਰਹਿ ਵਿਖੇ ਸਰਕਲ ਦੇ ਪ੍ਰਮੁੱਖ ਆਗੂਆਂ ਅਤੇ ਵਰਕਰਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ ਅਤੇ ਦਾਅਵਾ ਕੀਤਾ ਗਿਆ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪੰਜਾਬ ਦੇ ਮੋਗਾ ਵਿਚ ਹੋ ਰਹੀ ਭਾਜਪਾ ਦੀ ਰੈਲੀ ਵਿਚ ਜ਼ਿਲ੍ਹਾ ਤਰਨ ਤਾਰਨ ਤੋਂ ਸੈਂਕੜੇ ਬੱਸਾਂ ਦਾ ਕਾਫਲਾ ਰਵਾਨਾ ਹੋਵੇਗਾ | ਇਸ ਬੈਠਕ ਦੌਰਾਨ ਮੋਗਾ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਵੱਖ-ਵੱਖ ਇਲਾਕਿਆਂ ਤੋਂ ਵੱਧ ਤੋਂ ਵੱਧ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਿੰਮੇਵਾਰੀਆਂ ਵੀ ਸੌਂਪੀਆਂ ਗਈਆਂ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਵਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਕਾਰਨ ਲੋਕਾਂ ਵਿਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਅਤੇ ਭਰੋਸਾ ਵੱਧ ਰਿਹਾ ਹੈ | ਇਸ ਮੌਕੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ, ਐਸ.ਸੀ. ਮੋਰਚਾ ਪ੍ਰਧਾਨ ਅਵਤਾਰ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ ਮਾਲੂਵਾਲ, ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ, ਸਾਹਿਬ ਸਿੰਘ ਝਾਮਕਾ, ਗੁਰਬਚਨ ਸਿੰਘ ਮੂਸੇ, ਸੋਨੂ ਮੂਸੇ, ਜਗਜੀਤ ਸਿੰਘ ਕੋਟ, ਬਲਦੇਵ ਮਸੀਹ ਭੋਜੀਆਂ, ਬਲਕਾਰ ਸਿੰਘ ਝਬਾਲ, ਗੁਰਜੰਟ ਸਿੰਘ ਨੂਰਪੁਰ, ਸੁਖਦੇਵ ਸਿੰਘ ਸ਼ਾਹ, ਸਤਨਾਮ ਸਿੰਘ ਪੰਜਵੜ ਆਦਿ ਸੈਂਕੜੇ ਪਾਰਟੀ ਆਗੂ ਮੌਜੂਦ ਸਨ |