20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 12-03-2026
ਤਰਨ ਤਾਰਨ, 11 ਮਾਰਚ (ਇਕਬਾਲ ਸਿੰਘ ਸੋਢੀ)-ਪੈਨਸ਼ਨਰ ਅਤੇ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਤਰਨ ਤਾਰਨ ਦੀ ਮੀਟਿੰਗ ਅਜੀਤ ਸਿੰਘ ਢੋਟੀਆਂ ਦੀ ਪ੍ਰਧਾਨਗੀ ਹੇਠ ਬੱਸ ਅੱਡਾ ਤਰਨ ਤਾਰਨ ਵਿਖੇ ਹੋਈ | ਜਿਸ 'ਚ ਸਭ ਤੋਂ ਪਹਿਲਾਂ ਇਕ ਪੈਨਸ਼ਨਰ ਸਾਥੀ ਦੇ ਸਦੀਵੀਂ ਵਿਛੋੜੇ 'ਤੇ ਦੋ ਮਿੰਟ ਦਾ ਮੋਨ ਵਰਤ ਰੱਖ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਉਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰਾਂ ਵਿਰੋਧੀ ਨੀਤੀਆਂ ਦੀ ਭਰਪੂਰ ਨਿਖੇਦੀ ਕੀਤੀ ਗਈ | ਮੀਟਿੰਗ ਵਿਚ ਫੈਸਲਾ ਕੀਤਾ ਗਿਆ ਇਸ ਸਾਲ ਵਿਚ ਵੱਧ ਤੋਂ ਵੱਧ ਸੰਘਰਸ਼ ਕੀਤਾ ਜਾਵੇਗਾ ਅਤੇ 27 ਦੀ ਚੋਣ ਵਿਚ ਸਰਕਾਰ ਦਾ ਬਿਸਤਰਾ ਗੋਲ ਕੀਤਾ ਜਾਵੇਗਾ | ਅਖੀਰ ਵਿਚ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ | ਇਸ ਮੌਕੇ ਜੱਸਾ ਸਿੰਘ ਕੱਦਗਿੱਲ ਨੂੰ ਸੇਰੋਂੋ ਖੰਡ ਮਿੱਲ ਦੀ ਜ਼ਮੀਨ ਬਚਾਉਣ ਵਾਲੇ ਸੰਘਰਸ਼ ਵਿਚ ਜੇਲ੍ਹ ਜਾਣ ਤੋਂ ਬਾਅਤ ਰਿਹਾਅ ਹੋਣ 'ਤੇ ਸਨਮਾਨਤ ਕੀਤਾ ਗਿਆ | ਇਸ ਮੌਕੇ ਮਾਸਟਰ ਸਤਵਿੰਦਰ ਸਿੰਘ, ਕਾਮਰੇਡ ਤਰਲੋਕ ਸਿੰਘ, ਗੁਰਮੇਜ ਸਿੰਘ, ਮਾਸਟਰ ਸਤਵਿੰਦਰ ਸਿੰਘ, ਪ੍ਰਧਾਨ ਅਜੀਤ ਸਿੰਘ ਢੋਟੀਆਂ, ਆਤਮਾ ਸਿੰਘ,ਮੰਗਲ ਸਿੰਘ, ਨਿਰਮਲ ਸਿੰਘ, ਲੱਖਾ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ ਧਰਮ ਸਿੰਘ, ਦਿਲਬਾਗ ਸਿੰਘ, ਰਾਜਵਿੰਦਰ ਸਿੰਘ ਸੇਵਾ ਸਿੰਘ ਆਦਿ ਨੇ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੇ ਫ਼ਰਦ ਕੇਂਦਰ ਦੀ ਪਿ੍ੰਟਿੰਗ ਮਸ਼ੀਨ ਖ਼ਰਾਬ ਹੋਣ ਕਰਕੇ ਫ਼ਰਦਾਂ ਨਾ ਮਿਲਣ ਕਰਕੇ ਲੋਕ ਹੋ ਰਹੇ ਹਨ ਖੱਜਲ-ਖੁਆਰ... ਅਗਲੀ ਖ਼ਬਰ ਤਰਨ ਤਾਰਨ ਸ਼ਹਿਰ 'ਚ ਟ੍ਰੈਫਿਕ ਸਮੱਸਿਆ ਬਣੀ ਗੰਭੀਰ, ਲੋਕ ਪ੍ਰੇਸ਼ਾਨ <br/>
Ad Position 24