20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਮਾਨ ਸਰਕਾਰ ਨੇ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਦੇਣ ਦਾ ਵਾਅਦਾ ਪੂਰਾ ਕਰਕੇ ਨਵਾਂ ਇਤਿਹਾਸ ਸਿਰਜਿਆ : ਜਸਕਰਨ ਸਿੰਘ ਕੌੜਾ

Ad Position 21
No active advertisement
ਅਜੀਤ ਡੈਸਕ 12-03-2026
ਬਾਬਾ ਬਕਾਲਾ ਸਾਹਿਬ, 11 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਹੁਣ ਤਾਜਾ ਬਜਟ ਵਿਚ ਸਰਕਾਰ ਵਲੋਂ ਰਹਿੰਦਾ ਆਪਣਾ ਇਕਲੌਤਾ ਵਾਅਦਾ, ਆਮ ਵਰਗ ਦੀਆਂ ਮਹਿਲਾਵਾਂ ਨੂੰ 1000 ਰੁ: ਅਤੇ ਦਲਿਤ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦਾ ਵਾਅਦਾ ਵੀ ਪੂਰਾ ਕਰਕੇ ਇਕ ਨਵਾਂ ਇਤਿਹਾਸ ਸਿਰਜ ਦਿੱਤਾ ਹੈ | ਇਹ ਪ੍ਰਗਟਾਵਾ ਸੀਨੀ: ਆਗੂ ਜਸਕਰਨ ਸਿੰਘ ਕੌੜਾ ਸਰਪੰਚ ਜੱਸੋ ਨੰਗਲ ਨੇ ਕਰਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ 2,60,437 ਕਰੋੜ ਦਾ ਬਜਟ ਪੇਸ਼ ਕੀਤਾ ਗਿਆ ਹੈ, ਜਿਸ ਵਿਚ ਕੋਈ ਵੀ ਨਵਾਂ ਟੈਕਸ ਨਹੀਂ ਲਾਇਆ ਗਿਆ, ਸਗੋਂ ਲੋਕਾਂ ਨੂੰ ਸਹੂਲਤਾਂ ਨਾਲ ਮਾਲਾ-ਮਾਲ ਕੀਤਾ ਗਿਆ ਹੈ | ਉਨ੍ਹਾਂ ਦਾਅਵਾ ਕੀਤਾ ਕਿ ਹੁਣ ਉਹ ਦਿਨ ਦੂਰ ਨਹੀਂ ਜਦੋਂ 2027 ਦੀਆ ਚੋਣਾਂ ਵਿਚ ਪੰਜਾਬ ਵਿਚ ਮੁੜ ਤੋਂ ਆਪ ਦੀ ਸਰਕਾਰ ਬਣੇਗੀ |

Ad Position 22
No active advertisement
ਪਿਛਲੀ ਖ਼ਬਰ ਸਹਿਕਾਰੀ ਸੁਸਾਇਟੀ ਚੋਗਾਵਾਂ ਸਾਧਪੁਰ ਦੀ ਚੋਣ <br/> ਅਗਲੀ ਖ਼ਬਰ ਅਜਨਾਲਾ ਦੇ ਫ਼ਰਦ ਕੇਂਦਰ ਦੀ ਪਿ੍ੰਟਿੰਗ ਮਸ਼ੀਨ ਖ਼ਰਾਬ ਹੋਣ ਕਰਕੇ ਫ਼ਰਦਾਂ ਨਾ ਮਿਲਣ ਕਰਕੇ ਲੋਕ ਹੋ ਰਹੇ ਹਨ ਖੱਜਲ-ਖੁਆਰ...
Ad Position 24