20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪੰਜਾਬ ਸਰਕਾਰ ਕਰਜ਼ੇ ਚੁੱਕ ਕੇ ਪੰਜਾਬ ਨੂੰ ਆਰਥਿਕ ਤੌਰ 'ਤੇ ਤਬਾਹ ਕਰ ਰਹੀ ਹੈ - ਡਿੰਪਾ <br/>

Ad Position 21
No active advertisement
ਅਜੀਤ ਡੈਸਕ 12-03-2026
ਬਾਬਾ ਬਕਾਲਾ ਸਾਹਿਬ, 11 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਗਿੱਲ (ਡਿੰਪਾ) ਨੇ ਹਾਲ ਈ ਵਿਚ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਨੂੰ ਚੋਣ ਸਟੰਟ ਦੱਸਦਿਆਂ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਪੇਸ਼ ਕੀਤੇ ਗਏ ਬਜਟ ਵਿਚ ਸਿਵਾਏ ਲਾਰੇ-ਲੱਪਿਆਂ ਤੋਂ ਹੋਰ ਕੁਝ ਵੀ ਨਹੀਂ ਹੈ, ਅਸਲੀਅਤ ਹੈ ਕਿ ਬਜਟ ਐਲਾਨਾਂ ਨਾਲ ਭਰਪੂਰ ਹੈ, ਪਰ ਆਰਥਿਕ ਤੌਰ 'ਤੇ ਬਿਲਕੁਲ ਖਾਲੀ ਹੈ ਅਤੇ ਪੰਜਾਬ ਸਰਕਾਰ ਝੂਠੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਰਜ਼ੇ ਚੁੱਕ ਕੇ ਪੰਜਾਬ ਨੂੰ ਆਰਥਿਕ ਤੌਰ 'ਤੇ ਤਬਾਹ ਕਰ ਰਹੀ ਹੈ | ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਵਲੋਂ ਪੇਸ਼ ਕੀਤਾ ਗਿਆ ਬਜਟ ਝੂਠ ਦਾ ਪੁਲੰਦਾ ਹੈ, ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਔਰਤਾਂ ਦੀ ਸੱਚਮੁੱਚ ਹੀ ਮਦਦ ਕਰਨਾ ਚਾਹੁੰਦੀ ਹੈ ਤਾਂ ਉਹ 1000 ਰੁ: ਦੇਣ ਦੀ ਬਜਾਏ ਪਿਛਲਾ ਬਕਾਇਆਂ 48,000/-ਰੁਪਏ ਵੀ ਦੇਵੇ | ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਕਾਂਗਰਸ ਪਾਰਟੀ ਹੀ ਜਿੱਤ ਦੇ ਝੰਡੇ ਗੱਡਣ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਪਿੰਡ ਦੌਲੋ ਨੰਗਲ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਆਗੂ ਅਕਾਲੀ ਦਲ 'ਚ ਸ਼ਾਮਿਲ <br/> ਅਗਲੀ ਖ਼ਬਰ ਸਹਿਕਾਰੀ ਸੁਸਾਇਟੀ ਚੋਗਾਵਾਂ ਸਾਧਪੁਰ ਦੀ ਚੋਣ <br/>
Ad Position 24