ਬਾਬਾ ਬਕਾਲਾ ਸਾਹਿਬ, 11 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਨਜ਼ਦੀਕੀ ਪਿੰਡ ਦੌਲੋ ਨੰਗਲ ਵਿਖੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਕਈ ਆਗੂਆਂ ਨੇ ਸਮਰਥਕਾਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸ਼ਾਮਿਲ ਹੋਣ ਵਾਲੇ ਆਗੂਆਂ 'ਚ ਠੇਕੇਦਾਰ ਸੁਖਦੇਵ ਸਿੰਘ (ਦੇਬਾ) ਕਾਂਗਰਸ ਪਾਰਟੀ, ਮੌਜੂਦਾ ਮੈਂਬਰ ਪੰਚਾਇਤ ਕੇਵਲ ਸਿੰਘ (ਪ੍ਰਧਾਨ ਕਾਂਗਰਸ), ਬਲਜੀਤ ਸਿੰਘ ਪੋਰਸ (ਭਾਜਪਾ), ਕੁਲਵੰਤ ਸਿੰਘ ਪ੍ਰਧਾਨ ਐੱਫ.ਸੀ.ਆਈ., ਨਰਿੰਦਰ ਸਿੰਘ (ਆਪ) ਦੇ ਨਾਂ ਵਰਨਣਯੋਗ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਣ 'ਤੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਅਤੇ ਜੀ ਆਇਆਂ ਕਿਹਾ | ਇਸ ਮੌਕੇ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਹੁਣ ਪੰਜਾਬ ਦੇ ਲੋਕ, ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਚਾਹੁੰਦੇ ਹਨ, ਇਸੇ ਕਰਕੇ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਜਸਵਿੰਦਰ ਸਿੰਘ ਢਿੱਲੋਂ ਸਾ: ਮੈਂਬਰ ਬਲਾਕ ਸੰਮਤੀ, ਬਲਵਿੰਦਰ ਸਿੰਘ ਸਾ: ਸਰਪੰਚ ਦੌਲ਼ੋ ਨੰਗਲ, ਪ੍ਰਤਾਪ ਸਿੰਘ ਬਾਬਾ ਬਕਾਲਾ ਸਾਹਿਬ, ਰਣਜੀਤ ਸਿੰਘ ਰਾਣਾ, ਸੁਖਜੀਤ ਸਿੰਘ ਸੋਨੂੰ ਫੌਜੀ ਮੈਂਬਰ ਬਲਾਕ ਸੰਮਤੀ, ਪ੍ਰਧਾਨ ਸਾਹਬੀ, ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਰਾਜ ਸਿੰਘ ਅਤੇ ਹੋਰ ਹਾਜ਼ਰ ਸਨ |