20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-03-2026

ਪਿੰਡ ਹਰਦੋ ਸਰਲੀ ਵਿਖੇ ਤਰਨਾ ਦਲ ਵਲੋਂ ਸਾਲਾਨਾ ਜੋੜ ਮੇਲਾ 16-17 ਮਾਰਚ ਨੂੰ <br/>

Ad Position 21
No active advertisement
ਅਜੀਤ ਡੈਸਕ 12-03-2026
ਬਾਬਾ ਬਕਾਲਾ ਸਾਹਿਬ, 11 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼ਹੀਦ ਬਾਬਾ ਪਰੋਜ ਸਾਹਿਬ ਅਤੇ ਬਾਬਾ ਬੀਰ ਸਿੰਘ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ ਸੰਗਤਾਂ ਦੇ ਸਹਿਯੋਗ ਸਦਕਾ 16-17 ਮਾਰਚ ਨੂੰ ਪਿੰਡ ਹਰਦੋ ਸਰਲੀ (ਤਰਨ ਤਾਰਨ) ਵਿਖੇ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਅਤੇ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਸ੍ਰੀ ਆਨੰਦਪੁਰ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਮਨਾਇਆ ਜਾਵੇਗਾ | ਇਸ ਸੰਬੰਧੀ ਇੱਥੇ ਤਰਨਾ ਦਲ ਦੇ ਹੈੱਡਕੁਆਟਰ ਗੁ: ਛੇਵੀਂ ਪਾਤਿਸ਼ਾਹੀ ਵਿਖੇ ਜਥੇ. ਬਾਬਾ ਜੋਗਾ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੇਲੇ ਸੰਬੰਧੀ 14 ਮਾਰਚ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ 16 ਮਾਰਚ ਨੂੰ ਭੋਗ ਪੈਣਗੇ | ਉਪਰੰਤ 16 ਅਤੇ 17 ਮਾਰਚ ਨੂੰ ਵਿਸ਼ਾਲ ਦੀਵਾਨ ਸਜਾਏ ਜਾਣਗੇ, ਜਿਸ ਵਿਚ ਸਿੰਘ ਸਹਿਬਾਨ, ਸੰਤ ਮਹਾਂਪੁਰਸ਼, ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ ਜਥੇ ਤੇ ਕਥਾ ਵਾਚਕ ਸੰਗਤਾਂ ਨੂੰ ਗੁਰਬਾਣੀ ਜਸ ਸੁਣਾ ਕੇ ਨਿਹਾਲ ਕਰਨਗੇ | 15 ਮਾਰਚ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, 17 ਮਾਰਚ ਨੂੰ ਕਬੱਡੀ ਦਾ ਸ਼ੋਅ ਮੈਚ ਹੋਵੇਗਾ | ਜਥੇਦਾਰ ਬਾਬਾ ਜੋਗਾ ਸਿੰਘ ਨੇ ਦੱਸਿਆ ਕਿ ਮੇਲੇ 'ਚ ਘੋੜ ਦੋੜ, ਨੇਜੇਬਾਜੀ ਅਤੇ ਗਤਕੇ ਦੇ ਵੀ ਖੂਬ ਜੌਹਰ ਦਿਖਾਏ ਜਾਣਗੇ | ਉਨ੍ਹਾਂ ਸਮੂਹ ਸੰਗਤਾਂ ਨੂੰ ਹੰੁਮ ਹੰੁਮਾਕੇ ਪੁੱਜਣ ਲਈ ਅਪੀਲ ਕੀਤੀ | ਇਸ ਮੌਕੇ ਬਾਬਾ ਮਨਜੀਤ ਸਿੰਘ ਹਰਦੋ ਸਰਲੀ ਵਾਲੇ, ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਭਗਵਾਨ ਸਿੰਘ, ਜ: ਜਰਨੈਲ ਸਿੰਘ ਚੀਮਾਬਾਠ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ (ਨੀਡਜ਼ ਹੋਲਸੇਲ), ਬਲਬੀਰ ਸਿੰਘ ਬਾਊ, ਪਿ੍ੰ: ਕੁਲਬੀਰ ਸਿੰਘ ਮਾਨ, ਪਿ੍ੰ: ਦਿਲਬਾਗ ਸਿੰਘ ਭੁੱਲਰ, ਬਾਬਾ ਬਚਿੱਤਰ ਸਿੰਘ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੰਨਾ ਕਾਸ਼ਤਕਾਰਾਂ ਵਲੋਂ ਪੈਨਲਟੀ (ਜੁਰਮਾਨਾ) ਮੁਆਫ ਕਰਾਉਣ ਸੰਬੰਧੀ ਜਰਨਲ ਮੈਨੇਜਰ ਨੂੰ ਮੰਗ ਪੱਤਰ <br/> ਅਗਲੀ ਖ਼ਬਰ ਪਿੰਡ ਦੌਲੋ ਨੰਗਲ ਵਿਖੇ ਵੱਖ-ਵੱਖ ਪਾਰਟੀਆਂ ਛੱਡ ਕੇ ਕਈ ਆਗੂ ਅਕਾਲੀ ਦਲ 'ਚ ਸ਼ਾਮਿਲ <br/>
Ad Position 24