ਗੋਇੰਦਵਾਲ ਸਾਹਿਬ, 11 ਮਾਰਚ (ਸਕੱਤਰ ਸਿੰਘ ਅਟਵਾਲ)-ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਅਤੇ ਸੰਤ ਬਾਬਾ ਹਾਕਮ ਸਿੰਘ ਵਲੋਂ ਗੋਇੰਦਵਾਲ ਸਾਹਿਬ ਦੀ ਪਾਵਨ ਧਰਤੀ 'ਤੇ ਸ੍ਰੀ ਗੁਰੂ ਅਮਰਦਾਸ ਜੀ ਚੈਰੀਟੇਬਲ ਡਿਸਪੈਂਸਰੀ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਦੀਵਾਨ ਸੱਜਿਆ, ਜਿਸ ਵਿਚ ਗੁਰੂ ਘਰ ਦੇ ਕੀਰਤਨੀਏ ਅਤੇ ਕਥਾਵਾਚਕਾਂ ਨੇ ਹਰਿ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਵਿਚ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ (ਮੁੱਖ ਅਰਦਾਸੀਏ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਗੁਰਮਤਿ ਵਿਚਾਰਾਂ ਨਾਲ ਸਾਂਝ ਪਾਈ | ਸਮਾਗਮ ਵਿਚ ਸੰਗਤਾਂ ਦਾ ਭਾਰੀ ਇਕੱਠ ਸੀ ਅਤੇ ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਬੋਲਦਿਆਂ ਸੰਤ ਬਾਬਾ ਸੁੱਖਾ ਸਿੰਘ ਆਖਿਆ ਕਿ ਡਿਸਪੈਂਸਰੀ ਲਈ ਗੋਇੰਦਵਾਲ ਸਾਹਿਬ ਦੇ ਇਲਾਕੇ ਦੀਆਂ ਸੰਗਤਾਂ ਦੀ ਚਿਰੋਕਣੀ ਮੰਗ ਸੀ, ਗੁਰੂ ਸਾਹਿਬਾਨਾਂ ਦੀ ਕਿਰਪਾ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਪਾਵਨ ਹਜ਼ੂਰੀ ਅੰਦਰ ਅਰਦਾਸ ਕਰਕੇ ਇਸ ਡਿਸਪੈਂਸਰੀ ਦੀ ਆਰੰਭਤਾ ਕੀਤੀ ਗਈ ਹੈ, ਜਿੱਥੇ ਸੰਗਤਾਂ ਨੂੰ ਮੁੱਢਲੀਆਂ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਲੈਬੋਰਟਰੀ ਵਿਚ ਲਾਗਤ ਮਾਤਰ ਖਰਚੇ ਉੱਤੇ ਸਾਰੇ ਟੈਸਟ ਕਰਵਾਉਣ ਦੀ ਸਹੂਲਤ ਹੋਵੇਗੀ | ਉਨ੍ਹਾਂ ਦੱਸਿਆ ਕਿ ਛੇਤੀ ਹੀ ਇਸ ਡਿਸਪੈਂਸਰੀ ਨੂੰ ਹਸਪਤਾਲ ਵਿਚ ਤਬਦੀਲ ਕਰ ਦਿੱਤਾ ਜਾਵੇਗਾ, ਤਾਂ ਜੋ ਲੋੜਵੰਦ ਮਰੀਜ਼ਾਂ ਨੂੰ ਹਰੇਕ ਕਿਸਮ ਦੇ ਇਲਾਜ ਦੀ ਸਹੂਲਤ ਇੱਥੇ ਹੀ ਮਿਲ ਸਕੇ | ਇਸ ਉਦਘਾਟਨ ਸਮਾਗਮ ਵਿਚ ਪਹੁੰਚਣ 'ਤੇ ਅਸੀਂ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਅਤੇ ਬਾਬਾ ਗੁਰਦੇਵ ਸਿੰਘ ਠੱਠੇ ਵਾਲੇ ਅਤੇ ਹੋਰ ਸਰਬੱਤ ਸੰਗਤਾਂ ਦਾ ਧੰਨਵਾਦ ਕਰਦੇ ਹਾਂ | ਇਸ ਮੌਕੇ ਡਾ. ਤਜਿੰਦਰ ਸਿੰਘ ਢਿੱਲੋਂ, ਡਾ. ਗੁਰਭੇਜ ਸਿੰਘ, ਡਾ. ਜਸਬੀਰ ਸਿੰਘ, ਡਾ. ਹਰਪ੍ਰੀਤ ਸਿੰਘ, ਡਾ. ਕੁਲਦੀਪ ਸਿੰਘ, ਡਾ. ਅਨੋਖ ਸਿੰਘ, ਡਾ. ਹਰਜੀਤ ਸਿੰਘ, ਗੁਰਿੰਦਰ ਸਿੰਘ ਲੁਧਿਆਣਾ, ਜਥੇਦਾਰ ਬੀਰਾ ਸਿੰਘ, ਜਥੇਦਾਰ ਮਨਜਿੰਦਰ ਸਿੰਘ ਸੁਰਸਿੰਘ, ਜਥੇਦਾਰ ਪਿ੍ਤਪਾਲ ਸਿੰਘ ਭਾਈ ਅਤੇ ਹੋਰ ਕਈ ਸ਼ਖ਼ਸੀਅਤਾਂ ਹਾਜ਼ਰ ਸਨ |