27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਮੁਹੱਲਾ ਨਾਨਕਸਰ ਦੇ ਵਾਰਡ ਨੰਬਰ 7 'ਚ ਸੀਵਰੇਜ ਸਿਸਟਮ ਦਾ ਬੁਰਾ ਹਾਲ, ਲੋਕ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 13-03-2026
ਤਰਨ ਤਾਰਨ, 12 ਮਾਰਚ (ਪਰਮਜੀਤ ਜੋਸ਼ੀ)-ਤਰਨ ਤਾਰਨ ਸ਼ਹਿਰ ਦੇ ਮੁਹੱਲਾ ਨਾਨਕਸਰ ਵਾਰਡ ਨੰਬਰ 7 ਰੋਹੀ ਕੰਢਾ ਵਿਖੇ ਸੀਵਰੇਜ ਸਿਸਟਮ ਦਾ ਬੁਰਾ ਹਾਲ ਹੋਇਆ ਪਿਆ ਹੈ | ਸੀਵਰੇਜ ਦਾ ਓਵਰਫਲੋ ਹੋਇਆ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ ਅਤੇ ਗੰਦੇ ਪਾਣੀ 'ਚ ਬਦਬੂ ਆ ਰਹੀ ਹੈ, ਜਿਸ ਕਾਰਨ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ ਪ੍ਰੰਤੂ ਨਗਰ ਕੌਂਸਲ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ | ਗਲੀ ਗੁਰਦੁਆਰਾ ਵਾਲੀ ਅਤੇ ਗਲੀ ਗੱਡਿਆਂ ਵਾਲੀਆਂ ਵਾਲੀ ਨਿਵਾਸੀਆਂ ਤੋਂ ਇਲਾਵਾ ਮੁਹੱਲਾ ਨਿਵਾਸੀਆਂ ਦੱਸਿਆ ਕਿ ਕਈ ਚਿਰਾਂ ਤੋਂ ਮੁਹੱਲਾ ਦਾ ਸੀਵਰੇਜ ਜਾਮ ਹੈ, ਜਿਸ ਕਾਰਨ ਗੰਦਾ ਪਾਣੀ ਗਲੀਆਂ 'ਚ ਖ਼ੜ੍ਹਾ ਰਹਿੰਦਾ ਹੈ ਅਤੇ ਲੰਘਣਾ ਮੁਸ਼ਕਿਲ ਹੋਇਆ ਪਿਆ ਹੈ, ਉਥੇ ਇਹ ਗੰਦਾ ਪਾਣੀ ਲੋਕਾਂ ਦੇ ਘਰਾਂ ਅੰਦਰ ਵੜ ਰਿਹਾ ਹੈ, ਜਿਸ ਕਾਰਨ ਉਹ ਨਰਕ ਭਰੀ ਜ਼ਿੰਦਗੀ ਜੀਣ ਲਈ ਮਜ਼ਬੂਰ ਹਨ | ਮੁਹੱਲਾ ਨਿਵਾਸੀਆਂ ਨੇ ਨਗਰ ਕੌਂਸਲ ਪ੍ਰਤੀ ਆਪਣਾ ਰੋਸ ਜਤਾਉਂਦਿਆਂ ਕਿਹਾ ਕਿ ਸਾਡੇ ਮੁਹੱਲੇ ਦੀਆਂ ਗਲੀਆਂ 'ਚ ਸੀਵਰੇਜ ਦਾ ਬੁਰਾ ਹਾਲ ਹੈ ਅਤੇ ਸੀਵਰੇਜ ਅਕਸਰ ਜਾਮ ਰਹਿੰਦਾ ਹੈ, ਜਿਸ ਕਾਰਨ ਸੀਵਰੇਜ ਦਾ ਗੰਦਾ ਪਾਣੀ ਗਲੀ ਵਿਚ ਖ਼ੜ੍ਹਾ ਰਹਿੰਦਾ ਹੈ ਅਤੇ ਬਦਬੂਦਾਰ ਪਾਣੀ 'ਚੋਂ ਲੋਕ ਲੰਘ ਕੇ ਆਪਣੇ ਕੰਮਾਂਕਾਰਾਂ ਲਈ ਜਾਂਦੇ ਹਨ | ਉਨ੍ਹਾਂ ਦੱਸਿਆ ਕਿ ਸੀਵਰੇਜ ਜਾਮ ਸੰਬੰਧੀ ਅਸੀਂ ਕਈ ਵਾਰ ਨਗਰ ਕੌਂਸਲ ਤਰਨ ਤਾਰਨ ਵਿਖੇ ਕਈ ਵਾਰ ਸ਼ਿਕਾਇਤਾਂ ਕਰ ਚੁੱਕੇ ਹੈ ਪਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਜਿਸ ਕਾਰਨ ਮੁਹੱਲਾ ਨਿਵਾਸੀ ਪ੍ਰੇਸ਼ਾਨ ਹਨ | ਇਸ ਸੰਬੰਧੀ ਜਦੋਂ ਵਾਰਡ ਨੰਬਰ 7 ਦੇ ਕੌਂਸਲਰ ਸੁਖਜਿੰਦਰ ਕੌਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਕੌਂਸਲਰ ਬਣਨ ਤੋਂ ਪਹਿਲਾਂ ਦੀ ਇਹ ਸਮੱਸਿਆ ਹੈ ਅਤੇ ਉਹ ਅਕਾਲੀ ਦਲ ਨਾਲ ਸੰਬੰਧਿਤ ਕੌਂਸਲਰ ਹਨ ਅਤੇ ਸਰਕਾਰ ਆਮ ਆਦਮੀ ਪਾਰਟੀ ਦੀ ਹੈ, ਜਿਸ ਕਾਰਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ, ਪਰ ਫਿਰ ਵੀ ਉਨ੍ਹਾਂ ਵਲੋਂ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਸ਼ਾਸਨ ਤੱਕ ਪਹੁੰਚਾਇਆ ਜਾ ਰਿਹਾ ਹੈ ਅਤੇ ਉਹ ਲੋਕਾਂ ਦੀ ਸੇਵਾ 'ਚ ਹਾਜ਼ਰ ਹਨ | ਉਨ੍ਹਾਂ ਡਿਪਟੀ ਕਮਿਸ਼ਨਰ ਤਰਨ ਤਾਰਨ ਪਾਸੋਂ ਮੰਗ ਕੀਤੀ ਕਿ ਤਰਨ ਤਾਰਨ ਸ਼ਹਿਰ ਦੀ ਵਾਰਡ ਨੰਬਰ 7 'ਚ ਜੋ ਸੀਵਰੇਜ ਸਿਸਟਮ ਸੰਬੰਧੀ ਲੋਕਾਂ ਨੂੰ ਮੁਸ਼ਕਿਲਾਂ ਪੇਸ਼ ਆ ਰਹੀਆਂ ਹਨ, ਉਸ ਦੇ ਹੱਲ ਲਈ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋ ਸੀਵਰੇਜ ਦੀ ਸਾਫ ਸਫਾਈ ਹੋ ਸਕੇ ਅਤੇ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਵੋਟਾਂ ਦੀ ਰੰਜਿਸ਼ ਖਾਤਰ ਗੱਡੀ ਘੇਰ ਕੇ ਭੰਨਤੋੜ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ <br/> ਅਗਲੀ ਖ਼ਬਰ ਮਨਜੀਤ ਸਿੰਘ ਮੰਨਾ ਦੀ ਅਗਵਾਈ ਹੇਠ ਪੱਟੀ ਤੋਂ ਕਈ ਪਰਿਵਾਰ ਭਾਜਪਾ 'ਚ ਸ਼ਾਮਿਲ <br/>
Ad Position 24