27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਆਮ ਆਦਮੀ ਪਾਰਟੀ ਦੇ ਸਰਪੰਚ ਅਵਤਾਰ ਸਿੰਘ ਬਿੱਲਾ ਸਮੇਤ ਕਈਆਂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ <br/>

Ad Position 21
No active advertisement
ਅਜੀਤ ਡੈਸਕ 13-03-2026
ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਪੱਟੀ ਦੇ ਅਧੀਨ ਪੈਂਦੇ ਪਿੰਡ ਸੇਰੋਂ ਦੇ 'ਆਪ' ਦੇ ਮੌਜੂਦਾ ਸਰਪੰਚ ਅਵਤਾਰ ਸਿੰਘ ਬਿੱਲਾ, ਉਨ੍ਹਾਂ ਦੀ ਮਾਤਾ ਅਤੇ ਜ਼ਿਲ੍ਹਾ ਪ੍ਰੀਸ਼ਦ ਦੀ ਮੌਜੂਦਾ ਮੈਂਬਰ ਮਾਤਾ ਦਰਸ਼ਨ ਕੌਰ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ | ਇਨ੍ਹਾਂ ਦੇ ਨਾਲ ਹੀ ਪਿੰਡ ਰੂੜੀਵਾਲਾ ਦੇ ਸਰਪੰਚ ਜੰਗਸ਼ੇਰ ਸਿੰਘ ਬਲਾਕ ਪ੍ਰਧਾਨ ਨੇ ਵੀ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ | ਇਨ੍ਹਾਂ ਦੋਵੇਂ ਆਗੂਆਂ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਗ਼ਲਤ ਨੀਤੀਆਂ ਦੇ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ | 'ਅਜੀਤ' ਨਾਲ ਗੱਲਬਾਤ ਕਰਦਿਆਂ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਕਿਹਾ ਕਿ ਉਹ ਸੇਰੋਂ ਪਿੰਡ ਦੇ ਮੌਜੂਦਾ ਸਰਪੰਚ ਹਨ ਅਤੇ ਉਨ੍ਹਾਂ ਦੀ ਮਾਤਾ ਦਰਸ਼ਨ ਕੌਰ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰ ਹਨ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਆਮ ਵਰਕਰ ਦੀ ਕੋਈ ਕਦਰ ਨਹੀਂ ਹੈ | ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ 20 ਤੋਂ ਵੱਧ ਮੌਜੂਦਾ ਸਰਪੰਚ ਵੀ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣਗੇ | ਇਸ ਸੰਬੰਧ ਵਿਚ ਸਰਪੰਚ ਅਵਤਾਰ ਸਿੰਘ ਬਿੱਲਾ ਨੇ ਅੱਜ ਆਪਣੇ ਸੈਂਕੜੇ ਸਮੱਰਥਕਾਂ ਨਾਲ ਵੱਖ ਵੱਖ ਪਿੰਡਾਂ ਵਿਚ ਜਾ ਕੇ ਮੀਟਿੰਗਾਂ ਵੀ ਕੀਤੀਆਂ | ਮੰਨਿਆ ਜਾ ਰਿਹਾ ਹੈ ਕਿ ਅਵਤਾਰ ਸਿੰਘ ਬਿੱਲਾ ਆਉਣ ਵਾਲੇ ਦਿਨਾਂ ਵਿਚ ਆਪਣੇ ਸੈਂਕੜੇ ਸਮੱਰਥਕ ਆਗੂਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਸਕਦੇ ਹਨ | ਇਹ ਵੀ ਕਿਹਾ ਜਾ ਰਿਹਾ ਹੈ ਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਇਕ ਵੱਡੇ ਸਮਾਗਮ ਦੌਰਾਨ ਅਵਤਾਰ ਸਿੰਘ ਬਿੱਲਾ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਗੁਰਿੰਦਰਬੀਰ ਸਿੰਘ ਗਗੜੇਵਾਲ ਬੀ.ਸੀ. ਸੈੱਲ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ <br/> ਅਗਲੀ ਖ਼ਬਰ ਝਬਾਲ ਨੇੜੇ ਮੀਆਂਪੁਰ ਨਹਿਰ 'ਤੇ ਬਣਾਏ ਆਰਜੀ ਪੁਲ ਉੱਪਰੋਂ ਦਰਜਨਾਂ ਪਿੰਡਾਂ ਦੇ ਲੋਕ ਅਤੇ ਸਕੂਲੀ ਬੱਚੇ ਜਾਣ ਜ਼ੋਖ਼ਮ 'ਚ ਪ...
Ad Position 24