ਮੀਆਂਵਿੰਡ, 12 ਮਾਰਚ (ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤਰਨ ਤਾਰਨ ਦੇ ਬੀ.ਸੀ. ਸੈੱਲ ਦੇ ਚੇਅਰਮੈਨ ਹਰਪਾਲ ਸਿੰਘ ਕੰਬੋਜ਼ ਵਲੋਂ ਗੁਰਿੰਦਰਬੀਰ ਸਿੰਘ ਗਗੜੇਵਾਲ ਨੂੰ ਬੀ.ਸੀ. ਸੈੱਲ ਦੇ ਵਾਈਸ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ | ਪਿੰਡ ਗਗੜੇਵਾਲ ਵਿਖੇ ਪਹੁੰਚੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਵਲੋਂ ਗੁਰਿੰਦਰਬੀਰ ਸਿੰਘ ਨੂੰ ਨਿਯੁਕਤੀ ਪੱਤਰ ਸੌਂਪਿਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਭਲਾਈਪੁਰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਆਪਣੇ ਵਰਕਰਾਂ ਨੂੰ ਮਾਣ ਸਨਮਾਨ ਦਿੱਤਾ ਹੈ | ਇਸ ਮੌਕੇ ਬਲਾਕ ਪ੍ਰਧਾਨ ਦਲੇਰ ਸਿੰਘ ਸਰਲੀ, ਸਰਪੰਚ ਹਰਭਜਨ ਸਿੰਘ ਗਗੜੇਵਾਲ, ਮੈਂਬਰ ਹਰੀ ਸਿੰਘ, ਮੈਂਬਰ ਮੇਵਾ ਸਿੰਘ, ਮੈਂਬਰ ਪਰਮਜੀਤ ਸਿੰਘ, ਮੈਂਬਰ ਰਣਜੀਤ ਕੌਰ, ਮੈਂਬਰ ਲਖਵਿੰਦਰ ਕੌਰ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਅਮਰਜੀਤ ਸਿੰਘ, ਦਲਬੀਰ ਸਿੰਘ, ਗੁਰਦੀਪ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਕੁਲਬੀਰ ਸਿੰਘ, ਗਗਨਦੀਪ ਸਿੰਘ, ਹੀਰਾ ਸਿੰਘ, ਨਿਰਮਲ ਸਿੰਘ, ਸਿਮਰਨਜੀਤ ਸਿੰਘ, ਕੁਲਵੰਤ ਸਿੰਘ, ਕੁਲਵੰਤ ਸਿੰਘ ਸਾਬਕਾ ਸਰਪੰਚ, ਹਰਜੀਤ ਸਿੰਘ ਸਾਬਕਾ ਮੈਂਬਰ, ਗੁਰਮੰਗਤ ਸਿੰਘ, ਜੈਪਾਲ ਸਿੰਘ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |