27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

2 ਪਿਸਟਲਾਂ, ਮੈਗਜ਼ੀਨ ਅਤੇ ਕਾਰਤੂਸ ਸਮੇਤ 4 ਵਿਅਕਤੀ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 13-03-2026
ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖਾਂ ਅਤੇ ਥਾਣਾ ਖਾਲੜਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ 2 ਪਿਸਟਲਾਂ ਅਤੇ ਕਾਰਤੂਸਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਕਰਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਭੂਸੇ ਨਜ਼ਦੀਕ ਨਾਕਾਬੰਦੀ ਕੀਤੀ ਹੋ ਈਸ਼ੀ, ਜਿਸ ਦੌਰਾਨ ਇਨ੍ਹਾਂ ਇਕ ਵਰਨਾ ਕਾਰ ਨੂੰ ਰੋਕ ਕੇ ਉਸ ਵਿਚ ਸਵਾਰ ਗੁਰਪ੍ਰੀਤ ਸਿੰਘ ਪੁੱਤਰ ਬਲੀਰ ਸਿੰਘ ਵਾਸੀ ਹਾਊਸ ਨੰਬਰ 274 ਬਾਬਾ ਸ੍ਰੀਚੰਦ ਇਨਕਲੇਵ ਅੰਮਿ੍ਤਸਰ, ਰਾਜਬੀਰ ਸਿੰਘ ਪੁੱਤਰ ਬਲਸਬੀਰ ਸਿੰਘ ਵਾਸੀ ਹਾਊਸ ਨੰਬਰ 2 ਮਹਿੰਦਰਾ ਕਾਲੋਨੀ ਜੌੜਾ ਫਾਟਕ ਅੰਮਿ੍ਤਸਰ ਦੀ ਤਲਾਸ਼ੀ ਪਾਸੋਂ ਇਸ ਪਾਸੋਂ 2 ਪਿਸਟਲ 32 ਬੋਰ ਸਮੇਤ 2 ਮੈਗਜੀਨ, 4 ਕਾਰਤੂਸ 32 ਬੋਰ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਏ.ਐੱਸ.ਆਈ. ਸ਼ਿੰਗਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਨਾਕਾਬੰਦੀ ਕਰਕੇ ਉਹ ਸ਼ੱਕੀ ਵਹੀਕਲਾਂ ਦੀ ਚੈਕਿੰਗ ਕਰ ਰਹੇ ਸੀ ਤਾਂ ਇਕ ਮੋਟਰਸਾਈਕਲ ਬਿਨਾਂ ਨੰਬਰ 'ਤੇ ਸਵਾਰ ਹੋ ਕੇ ਆ ਰਹੇ ਜਸ਼ਨਦੀਪ ਸਿੰਘ ਪੁੱਤਰ ਸੁਖਦੇਵ ਸਿੰਘ, ਹੁਸਨਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀਆਨ ਭੁੱਚਰ ਕਲਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ ਇਕ ਪਿਸਟਲ ਸਮੇਤ ਮੈਗਜੀਨ, ਇਕ ਮੋਬਾਈਲ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ ਤਹਿਤ ਮਾਮਲੇ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਹੈ |

Ad Position 22
No active advertisement
ਪਿਛਲੀ ਖ਼ਬਰ ਨਸ਼ੀਲੇ ਪਦਾਰਥਾਂ ਸਮੇਤ 4 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਲੁੱਟ-ਖੋਹ ਕਰਕੇ ਭੱਜਣ ਵਾਲੇ 3 ਲੁਟੇਰਿਆਂ ਨੂੰ ਲੋਕਾਂ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ
Ad Position 24