ਤਰਨ ਤਾਰਨ, 12 ਮਾਰਚ (ਪਰਮਜੀਤ ਜੋਸ਼ੀ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਕਾਰਵਾਈ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ ਚਾਰ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਲਿੰਕ ਸੜਕ ਸੁਰਸਿੰਘ ਤੋਂ ਸੁਖਦੇਵ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਸੁਰਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਏ.ਐੱਸ.ਆਈ. ਹਰਜਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਅੰਗੇਰਜ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਸ਼ਹੀਦ ਪੱਟੀ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸੇ ਤਰ੍ਹਾਂ ਥਾਣਾ ਖਾਲੜਾ ਦੇ ਐੱਸ.ਆਈ. ਗੁਰਸਾਹਿਬ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੁੱਲ ਡਰੇਨ ਸਿੱਧਵਾਂ ਨਜ਼ਦੀਕ ਨਾਕਾਬੰਦੀ ਦੌਰਾਨ ਮਨਦੀਪ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਖਾਲੜਾ ਨੂੰ ਕਾਬੂ ਕਰਕੇ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਦਰ ਤਰਨ ਤਾਰਨ ਦੇ ਏ.ਐੱਸ.ਆਈ. ਸੁਖਬੀਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਭੱਠਾ ਪਿੰਡ ਝੰਡੇਰ ਨਜ਼ਦੀਕ ਤੋਂ ਸਮਸ਼ੇਰ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਅਲਾਵਲਪੁਰ ਨੂੰ ਨਸ਼ੇ ਦਾ ਸੇਵਨ ਕਰਦਿਆਂ ਕਾਬੂ ਕਰਕੇ ਉਸ ਪਾਸੋਂ ਇਕ ਲਾਈਟਰ, ਇਕ ਸਿਲਵਰ ਪੰਨੀ, ਇਕ ਸਿਲਵਰ ਪੇਪਰ ਰੋਲ ਬਰਾਮਦ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ |