ਝਬਾਲ, 12 ਮਾਰਚ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਭਾਰੀ ਬਲ ਮਿਲਿਆ, ਜਦੋਂ ਪਿੰਡ ਰਾਮ ਰੌਣੀ ਦੇ ਬਾਬਾ ਕਾਬਲ ਸ਼ਾਹ ਭਾਜਪਾ ਦਾ ਪੱਲਾ ਛੱਡ ਕੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋ ਗਏ | ਅਕਾਲੀ ਦਲ 'ਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਪਿ੍ੰਸੀਪਲ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ, ਦਲਜੀਤ ਸਿੰਘ ਐਮਾ ਅਤੇ ਮਨਜਿੰਦਰ ਸਿੰਘ ਐਮਾ ਨੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਬੀਬਾ ਕੰਚਨਪ੍ਰੀਤ ਕੌਰ ਨੇ ਕਿਹਾ ਕਿ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਝੂਠੇ ਵਾਅਦਿਆਂ ਅਤੇ ਲੁੱਟ ਖਸੁੱਟ ਤੋਂ ਕੁਝ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਕਾਨੂੰਨ, ਪ੍ਰਬੰਧ, ਨਸ਼ੇ, ਭਿ੍ਸ਼ਟਾਚਾਰ ਆਦਿ ਸਾਰੇ ਫਰੰਟਾਂ 'ਤੇ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 2027 ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਇਸ ਮੌਕੇ ਅਵਤਾਰ ਸਿੰਘ ਤਾਰੀ, ਅਮਰੀਕ ਸਿੰਘ, ਮਨਦੀਪ ਸਿੰਘ, ਗੁਰਸੇਵਕ ਸਿੰਘ ਐਮਾ, ਗੁਰਬਾਜ਼ ਸਿੰਘ, ਕੁਲਵਿੰਦਰ ਸਿੰਘ, ਜਗਜੀਤ ਸਿੰਘ ਭੋਲਾ, ਮੰਗਾਂ ਸਿੰਘ, ਸੁਖਚੈਨ ਸਿੰਘ, ਹੀਰਾ ਸਿੰਘ, ਸੋਨੂੰ, ਗੁਰਲਾਲ ਸਿੰਘ ਆਦਿ ਹਾਜ਼ਰ ਸਨ |