ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)-ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ ਦੇ ਬਾਰ੍ਹਵੇਂ ਜਾਨਸ਼ੀਨ ਜਥੇ. ਬਾਬਾ ਅਵਤਾਰ ਸਿੰਘ ਦੇ ਸਹਿਯੋਗ ਸਦਕਾ ਨਗਰ ਬੈਂਕਾ ਨਿਵਾਸੀ ਸੰਗਤਾਂ ਵਲੋਂ ਆਪਣੇ ਵਡੇਰੇ ਸ਼ਹੀਦ ਬਾਬਾ ਤਾਰਾ ਸਿੰਘ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਸਮੂਹ ਸਿੰਘਾਂ ਦੇ ਤਿੰਨ ਸੌ ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਤੋਂ ਆਰੰਭ ਹੋ ਕੇ ਇਹ ਖਾਲਸਾ ਮਾਰਚ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪਿੰਡ-ਪਿੰਡ ਸਿੱਖੀ ਪ੍ਰਚਾਰ ਕਰਦਿਆਂ ਪਿੰਡ ਵਾਂ ਬਾਬਾ ਤਾਰਾ ਸਿੰਘ ਪਹੁੰਚਿਆ | ਆਰੰਭਤਾ ਦੀ ਅਰਦਾਸ ਵੇਲੇ ਜਥੇਦਾਰ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਕਵੀਸ਼ਰ ਗੁਰਜੰਟ ਸਿੰਘ ਬੈਂਕਾ, ਹਰੀ ਸਿੰਘ, ਗਿ. ਪਰਮਜੀਤ ਸਿੰਘ, ਬਾਬਾ ਨਿਸ਼ਾਨ ਸਿੰਘ, ਸੁਖਪਾਲ ਸਿੰਘ, ਬਲਜੀਤ ਸਿੰਘ ਫੌਜੀ, ਮੁਖ਼ਤਾਰ ਸਿੰਘ, ਰਣਜੀਤ ਸਿੰਘ, ਕੇਵਲ ਸਿੰਘ ਫੌਜੀ, ਅਮਰੀਕ ਸਿੰਘ ਫੌਜੀ, ਕਾਰਜ ਸਿੰਘ, ਕਾਲਾ ਸਿੰਘ, ਅਵਤਾਰ ਸਿੰਘ, ਗੁਰਤਾਰ ਸਿੰਘ, ਠੇਕੇਦਾਰ ਤਰਲੋਚਨ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ |