27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਸਰਹਾਲੀ ਨੇ ਅਥਲੈਟਿਕ ਮੀਟ ਕਰਵਾਈ <br/>

Ad Position 21
No active advertisement
ਅਜੀਤ ਡੈਸਕ 13-03-2026
ਸਰਹਾਲੀ ਸਾਹਿਬ, 12 ਮਾਰਚ (ਅਜੇ ਸਿੰਘ ਹੁੰਦਲ)-ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਅਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ ਦੇ ਸਰਪ੍ਰਸਤ ਸੰਤ ਬਾਬਾ ਸੁੱਖਾ ਸਿੰਘ ਵਲੋਂ ਸੰਤ ਬਾਬਾ ਤਾਰਾ ਸਿੰਘ ਸਪੋਰਟਸ ਅਕੈਡਮੀ ਦੇ ਖੇਡ ਮੈਦਾਨ ਵਿਚ ਅੱਜ ਸਵੇਰੇ ਝੰਡਾ ਲਹਿਰਾ ਕੇ ਕਾਲਜ ਦੀ ਸਾਲਾਨਾ ਅਥਲੈਟਿਕ ਮੀਟ ਦਾ ਸ਼ੁੱਭ ਆਰੰਭ ਕੀਤਾ ਗਿਆ | ਉਲੇਖਯੋਗ ਹੈ ਕਿ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੀ ਸਥਾਪਨਾ ਸੰਨ 1970 ਵਿਚ ਸੰਤ ਬਾਬਾ ਤਾਰਾ ਸਿੰਘ ਵਲੋਂ ਕੀਤੀ ਗਈ ਸੀ | ਮੌਜੂਦਾ ਸਮੇਂ ਸੰਤ ਬਾਬਾ ਸੁੱਖਾ ਸਿੰਘ ਦੀ ਰਹਿਨੁਮਾਈ ਹੇਠ ਇਹ ਸੰਸਥਾ ਉੱਚ ਪੱਧਰੀ ਸਿੱਖਿਆ ਦੇਣ ਦੇ ਨਾਲ-ਨਾਲ ਇਲਾਕੇ 'ਚ ਸਮਾਜਿਕ ਜ਼ਿੰਮੇਵਾਰੀਆਂ ਨੂੰ ਵੀ ਸੁਚੱਜੇ ਢੰਗ ਨਾਲ ਨਿਭਾ ਰਹੀ ਹੈ | ਕਾਲਜ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਗੁਣਵੱਤਾਪੂਰਨ ਸਿੱਖਿਆ ਦੇਣ ਦੇ ਨਾਲ ਉਨ੍ਹਾਂ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ | ਇਸੇ ਤਹਿਤ ਸੰਤ ਬਾਬਾ ਤਾਰਾ ਸਿੰਘ ਜੀ ਸਪੋਰਟਸ ਅਕੈਡਮੀ ਦੇ ਗਰਾਊਾਡ ਵਿਚ ਕਰਵਾਈ ਜਾ ਰਹੀ ਸਾਲਾਨਾ ਅਥਲੈਟਿਕ ਮੀਟ ਦੇ ਵੱਖ-ਵੱਖ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਸੁੱਖਾ ਸਿੰਘ ਵਲੋਂ ਕਰਵਾਈ ਗਈ | ਮੁੱਖ ਮਹਿਮਾਨ ਵਜੋਂ ਉਨ੍ਹਾਂ ਨੇ ਖਿਡਾਰੀਆਂ ਦੀ ਮਾਰਚ ਪਾਸਟ ਦਾ ਜਾਇਜ਼ਾ ਲਿਆ ਅਤੇ ਝੰਡਾ ਲਹਿਰਾ ਕੇ ਤੇ ਆਕਾਸ਼ ਵਿਚ ਗੁਬਾਰੇ ਛੱਡ ਕੇ ਖੇਡਾਂ ਦਾ ਆਗਾਜ਼ ਕੀਤਾ | ਕਾਲਜ ਦੇ ਪਿ੍ੰਸੀਪਲ ਡਾ. ਜਸਬੀਰ ਸਿੰਘ ਵਲੋਂ ਖੇਡਾਂ ਦਾ ਰਸਮੀ ਉਦਘਾਟਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਤ ਬਾਬਾ ਸੁੱਖਾ ਸਿੰਘ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦਿੰਦੀਆਂ ਹਨ ਅਤੇ ਨਸ਼ਿਆਂ ਵਰਗੀਆਂ ਸਮਾਜਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਪ੍ਰਬੰਧਕੀ ਕਮੇਟੀ ਦੇ ਆਨਰੇਰੀ ਸਕੱਤਰ ਹਰਜਿੰਦਰ ਸਿੰਘ ਬਿੱਲਿਆਂਵਾਲਾ, ਪਿ੍ੰਸੀਪਲ ਡਾ. ਜਸਬੀਰ ਸਿੰਘ ਅਤੇ ਸੀਨੀਅਰ ਮੈਂਬਰ ਜਸਵਿੰਦਰ ਸਿੰਘ ਮੋਹਨਪੁਰ, ਮਨਜੀਤ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਵੱਡੇ ਉਤਸ਼ਾਹ ਨਾਲ ਭਾਗ ਲੈਣ ਕਾਲਜ ਦੇ ਵਿਦਿਆਰਥੀਆਂ ਦਾ ਹੌਸਲਾ ਵਧਾਇਆ | ਐਥਲੈਟਿਕ ਮੀਟ ਦੇ ਜੇਤੂ ਖਿਡਾਰੀਆਂ ਨੂੰ ਸੰਤ ਬਾਬਾ ਸੁੱਖਾ ਸਿੰਘ ਨੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਬਾਬਾ ਜੀ ਨੇਇਸ ਐਥਲੈਟਿਕ ਮੀਟ ਨੂੰ ਸੁਚੱਜੇ ਢੰਗ ਨਾਲ ਕਰਵਾਉਣ ਹਿੱਤ ਪਿ੍ੰਸੀਪਲ ਡਾ. ਜਸਬੀਰ ਸਿੰਘ ਅਤੇ ਡੀ.ਪੀ.ਈ. ਡਾ. ਅਮਨਦੀਪ ਸਿੰਘ ਦੀ ਸ਼ਲਾਘਾ ਕੀਤੀ | ਸਟੇਜ ਦਾ ਸੰਚਾਲਨ ਪ੍ਰੋਫੈਸਰ ਪਰਮਵੀਰ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਬਲਜਿੰਦਰ ਸਿੰਘ ਫੀਲੋ, ਗੁਰਲਾਲ ਸਿੰਘ ਸਰਹਾਲੀ, ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਕੁਲਦੀਪ ਸਿੰਘ (ਪੰਚਮ ਫਿਲਿੰਗ ਸਟੇਸ਼ਨ) ਤੋਂ ਇਲਾਵਾ ਕਾਲਜ ਦਾ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਭਰਤੀ ਸੰਬੰਧੀ ਸੀ-ਪਾਈਟ ਕੈਂਪ ਥੇਹ ਕਾਂਜਲਾ ਵਿਖੇ ਮੁਫ਼ਤ ਟ੍ਰੇਨਿੰਗ ਸ਼ੁਰੂ ਅਗਲੀ ਖ਼ਬਰ ਪਿੰਡ ਬੈਂਕਾ ਵਿਖੇ ਸ਼ਹੀਦ ਬਾਬਾ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਮੌਕੇ ਨਗਰ ਕੀਰਤਨ ਸਜਾਇਆ <br/>
Ad Position 24