27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਸ਼ਹੀਦਾਂ ਦੀਆਂ ਸ਼ਤਾਬਦੀਆਂ ਮਨਾ ਕੇ ਹੀ ਅਸੀਂ ਆਪਣੀਆਂ ਕੌਮਾਂ ਨੂੰ ਜ਼ਿੰਦਾ ਰੱਖ ਸਕਦੇ ਹਾਂ-ਭਾਈ ਭੂਰਾ <br/>

Ad Position 21
No active advertisement
ਅਜੀਤ ਡੈਸਕ 13-03-2026
ਖਾਲੜਾ, 12 ਮਾਰਚ (ਜੱਜਪਾਲ ਸਿੰਘ ਜੱਜ)-ਸਿੱਖਾਂ ਦੀਆਂ ਫਸਲਾਂ ਨੂੰ ਆਪਣੀਆਂ ਘੋੜੀਆਂ ਨਾਲ ਤਬਾਹ ਕਰਨ ਵਾਲੇ ਮੁਗਲ ਹਾਕਮਾਂ ਨੂੰ ਸੋਧਾ ਲਾਉਂਦਿਆਂ ਸ਼ਹੀਦੀਆਂ ਪਾਉਣ ਵਾਲੇ ਭਾਈ ਤਾਰਾ ਸਿੰਘ ਵਾਂ ਤੇ ਉਨ੍ਹਾਂ ਦੇ 21 ਸਾਥੀਆਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਇਲਾਕੇ ਦੀ ਸੰਗਤ ਦੇ ਸਹਿਯੋਗ ਸਦਕਾ ਮਨਾਈ ਜਾ ਰਹੀ 300 ਸਾਲਾ ਸ਼ਹੀਦੀ ਸ਼ਤਾਬਦੀ 'ਚ ਸੰਗਤ ਨੂੰ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ | ਉਕਤ ਪ੍ਰਗਟਾਵਾ ਸ਼ਹੀਦ ਭਾਈ ਅਮਰੀਕ ਸਿੰਘ ਦੇ ਭਰਾਤਾ ਅਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਭਾਈ ਮਨਜੀਤ ਸਿੰਘ ਭੂਰਾ ਨੇ ਪਿੰਡ ਵਾਂ ਵਿਖੇ ਸੰਗਤ ਨਾਲ ਵਿਚਾਰਾਂ ਸਾਂਝੀਆਂ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮਾਝੇ ਦੀ ਧਰਤੀ ਦਾ ਚੱਪਾ-ਚੱਪਾ ਸ਼ਹੀਦਾਂ ਨਾਲ ਭਰਿਆ ਹੋਇਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਹੀਦਾਂ ਸਿੰਘਾਂ ਦੀਆਂ ਸ਼ਤਾਬਦੀਆਂ ਮਨਾਉਣਾ ਇਕ ਸ਼ਲਾਘਾਯੋਗ ਉਪਰਾਲਾ ਹੈ, ਜਿਸ ਨਾਲ ਅਸੀਂ ਆਪਣੀ ਨੌਜਵਾਨ ਪੀੜ੍ਹੀ ਨੂੰ ਦੱਸ ਸਕਦੇ ਹਾਂ ਕਿ ਕਿਵੇਂ ਸਿੱਖ ਯੋਧਿਆਂ ਨੇ ਸਿੱਖ ਧਰਮ ਲਈ ਕੁਰਬਾਨੀਆਂ ਦਿੱਤੀਆਂ | ਉਨ੍ਹਾਂ ਸਮੂਹ ਪੰਜਾਬੀਆਂ ਨੂੰ 12 ਤੋਂ 14 ਮਾਰਚ ਤੱਕ ਸਰਹੱਦੀ ਪਿੰਡ ਵਾਂ ਤਾਰਾ ਸਿੰਘ ਵਿਖੇ ਬਣਾਈ ਜਾ ਰਹੀ ਸ਼ਹੀਦੀ ਸ਼ਤਾਬਦੀ ਵਿਚ ਆਪਣੇ ਪਰਿਵਾਰਾਂ ਸਮੇਤ ਵੱਧ ਚੜ੍ਹ ਕੇ ਪੁੱਜਣ ਦੀ ਅਪੀਲ ਕੀਤੀ | ਇਸ ਮੌਕੇ ਪ੍ਰਚਾਰਕ ਗੁਰਬਚਨ ਸਿੰਘ ਕਲਸੀਆਂ ਆਦਿ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਸਪਤਾਲਾਂ ਵਿਚ ਡਾਕਟਰ ਨਹੀਂ, ਸਕੂਲਾਂ 'ਚ ਮਾਸਟਰ ਨਹੀਂ, ਸਰਕਾਰ ਕਿਸ ਗੱਲ ਦੀਆਂ ਮਾਰ ਰਹੀ ਡੀਂਗਾਂ-ਭਰੋਵਾਲ <br/> ਅਗਲੀ ਖ਼ਬਰ ਸ੍ਰੀ ਜਵਾਲਾ ਮੁਖੀ ਮੰਦਰ 'ਚ ਵਿਸ਼ਵ ਕਲਿਆਣ ਮਹਾਂਯੱਗ ਦੀ ਸ਼ੁਰੂਆਤ <br/>
Ad Position 24