ਝਬਾਲ, 12 ਮਾਰਚ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਪਿਛਲੇ ਸਮੇਂ ਦੌਰਾਨ ਹੋਈ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰ ਵਜੋਂ ਚੋਣ ਲੜਨ ਵਾਲੇ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਬੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਕੰਚਨਪ੍ਰੀਤ ਕੌਰ ਵਲੋਂ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ ਕੀਤੀਆਂ ਗਈਆਂ | ਇਸੇ ਤਹਿਤ ਹਲਕੇ ਦੇ ਪਿੰਡ ਮਾਲੂਵਾਲ ਸੰਤਾਂ ਵਿਖੇ ਸਾਬਕਾ ਜੇ.ਈ. ਜਥੇਦਾਰ ਪਰਮਜੀਤ ਸਿੰਘ ਮਾਲੂਵਾਲ ਦੇ ਉੱਦਮ ਸਦਕਾ ਹੋਈ ਮੀਟਿੰਗ ਮੌਕੇ ਗੱਲਬਾਤ ਕਰਦਿਆਂ ਕੰਚਨਪ੍ਰੀਤ ਕੌਰ ਨੇ ਆਖਿਆ ਕਿ ਹਲਕੇ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਜਿੱਤ ਦਾ ਝੰਡਾ ਲਹਿਰਾਏਗਾ | ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਮਾਲੂਵਾਲ ਤੋਂ ਇਲਾਵਾ ਸੀਨੀਅਰ ਆਗੂ ਦਲਜੀਤ ਸਿੰਘ ਐਮਾ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾ, ਗੁਰਸੇਵਕ ਸਿੰਘ ਐਮਾ, ਬੱਬੂ ਪਲਾਸੌਰ, ਸੰਨੀ ਸੇਰੋਂ ਤੇ ਮਜੀਠੇ ਹਲਕੇ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਗੁਰਪ੍ਰੀਤ ਸਿੰਘ ਢੱਡੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |