28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜੰਗਲਾਤ ਵਿਭਾਗ ਯੂਨੀਅਨ ਰੇਂਜ ਪੱਟੀ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-03-2026
ਪੱਟੀ, 12 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਜੰਗਲਾਤ ਵਿਭਾਗ ਯੂਨੀਅਨ ਰੇਂਜ ਪੱਟੀ ਦੀ ਮੀਟਿੰਗ ਰੇਂਜ ਪ੍ਰਧਾਨ ਗੁਰਸੇਵਕ ਸਿੰਘ ਪੱਟੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਜੰਗਲਾਤ ਵਿਭਾਗ ਦੇ ਮੁਲਾਜ਼ਮਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਅਤੇ ਸਰਕਾਰ ਦੀ ਮੁਲਾਜ਼ਮਾਂ ਪ੍ਰਤੀ ਮਾੜੀ ਨੀਤੀਆਂ ਦੀ ਆਲੋਚਨਾ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵਿਰਸਾ ਸਿੰਘ, ਬਲਵੀਰ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਤੇ ਰਣਜੀਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਦੇਖਿਆਂ ਕਰ ਰਹੀ ਹੈ | ਮੀਟਿੰਗ ਦੌਰਾਨ ਜੰਗਲਾਤ ਵਿਭਾਗ ਦੇ ਵਰਕਰਾਂ ਨੇ ਮੰਗਾਂ ਮੰਨਵਾਉਣ ਲਈ ਭਵਿੱਖ ਵਿਚ ਆਪਣੀ ਯੂਨੀਅਨ ਦੀ ਰਣਨੀਤੀ ਉਲੀਕਣ ਲਈ ਵਿਚਾਰ ਪੇਸ਼ ਕੀਤੇ | ਇਸ ਮੌਕੇ ਜੰਗਲਾਤ ਵਿਭਾਗ ਦੇ ਕਾਮਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 240 ਦਿਨ ਪੂਰੇ ਕਰ ਚੁੱਕੇ ਕਾਮਿਆਂ ਨੂੰ ਪੱਕਿਆਂ ਕੀਤਾ ਜਾਵੇ ਅਤੇ ਕੱਚੇ ਮੁਲਾਜ਼ਮਾਂ ਦੀ ਤਨਖਾਹ 25000 ਰੁਪਏ ਮਹੀਨਾ ਕੀਤੀ ਜਾਵੇ | ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜੰਗਲਾਤ ਵਿਭਾਗ ਦੇ ਕਾਮਿਆਂ ਦੀਆਂ ਮੰਗਾਂ ਨੂੰ ਅਣਦੇਖਿਆ ਕੀਤਾ ਤਾਂ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਦਿਲਬਾਗ ਸਿੰਘ, ਤਿਲਕ ਰਾਜ, ਜਸਵਿੰਦਰ ਸਿੰਘ, ਨਿਰਵੈਲ ਸਿੰਘ, ਸੁਖਦੇਵ ਸਿੰਘ, ਬਲਜਿੰਦਰ ਸਿੰਘ, ਭੁਪਿੰਦਰ ਸਿੰਘ, ਜਸਵਿੰਦਰ ਸਿੰਘ ਪੱਟੀ, ਰਸ਼ਪਾਲ ਸਿੰਘ ਸਭਰਾ, ਸੋਨਾ ਸਿੰਘ ਆਦਿ ਆਗੂ ਤੇ ਵਰਕਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੇਖ ਬ੍ਰਹਮ ਦੀ ਯਾਦ 'ਚ ਸਰਹੱਦ 'ਤੇ ਮੇਲਾ ਬੜੀ ਸ਼ਰਧਾ ਨਾਲ ਮਨਾਇਆ <br/> ਅਗਲੀ ਖ਼ਬਰ ਕੰਚਨਪ੍ਰੀਤ ਕੌਰ ਨੇ ਅਕਾਲੀ ਦਲ ਦੀ ਮਜ਼ਬੂਤੀ ਲਈ ਕੀਤੀਆਂ ਮੀਟਿੰਗਾਂ <br/>
Ad Position 24