28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਭਾਜਪਾ ਦੀ ਮੋਗਾ ਰੈਲੀ ਪ੍ਰਤੀ ਆਗੂਆਂ ਅਤੇ ਲੋਕਾਂ 'ਚ ਭਾਰੀ ਉਤਸ਼ਾਹ-ਮਨਜੀਤ ਸਿੰਘ ਮੰਨਾ <br/>

Ad Position 21
No active advertisement
ਅਜੀਤ ਡੈਸਕ 13-03-2026
ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)-14 ਮਾਰਚ ਨੂੰ ਮੋਗਾ ਵਿਖੇ ਭਾਜਪਾ ਵਲੋਂ ਕੀਤੀ ਜਾ ਰਹੀ ਵਿਸ਼ਾਲ ਰੈਲੀ ਜਿਸ ਵਿਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਹੋਰ ਭਾਜਪਾ ਲੀਡਰਸ਼ਿਪ ਪਹੁੰਚ ਰਹੀ ਹੈ, ਇਹ ਇਤਿਹਾਸਕ ਰੈਲੀ ਵਜੋਂ ਸਾਬਿਤ ਹੋਵੇਗੀ ਕਿਉਂਕਿ ਇਸ ਰੈਲੀ ਪ੍ਰਤੀ ਜਿਥੇ ਭਾਜਪਾ ਆਗੂਆਂ, ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਥੇ ਲੋਕ ਵੀ ਇਸ ਰੈਲੀ ਵਿਚ ਸ਼ਾਮਿਲ ਹੋਣ ਲਈ ਉਤਾਵਲੇ ਹੋ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਜਪਾ ਦੇ ਖਡੂਰ ਸਾਹਿਬ ਤੋਂ ਇੰਚਾਰਜ ਅਤੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਨੇ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੋਗਾ ਰੈਲੀ ਸੰਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਹਲਕਾ ਖਡੂਰ ਸਾਹਿਬ ਤੋਂ ਵੱਡੀ ਗਿਣਤੀ ਵਿਚ ਭਾਜਪਾ ਆਗੂਆਂ ਦੇ ਜਥੇ ਰਵਾਨਾ ਹੋਣਗੇ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਐਸੀ ਪਾਰਟੀ ਹੈ, ਜਿਸ ਨੇ ਹਮੇਸ਼ਾ ਹੀ ਗਰੀਬ ਲੋਕਾਂ ਦੀ ਬਾਂਹ ਫੜੀ ਹੈ, ਉਥੇ ਜਦੋਂ ਵੀ ਦੇਸ਼ ਵਿਚ ਭਾਜਪਾ ਦੀ ਸਰਕਾਰ ਬਣੀ ਹੈ, ਉਦੋਂ ਹੀ ਦੇਸ਼ ਦਾ ਰਿਕਾਰੜਤੋੜ ਵਿਕਾਸ ਅਤੇ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਮਿਲੀਆਂ ਹਨ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਲਾਈ ਅਤੇ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਸਿਰਫ ਤਾਂ ਸਿਰਫ ਭਾਜਪਾ ਹੀ ਲਿਆ ਸਕਦੀ ਹੈ, ਇਸ ਲਈ ਭਾਜਪਾ ਦੀ ਮੋਗਾ ਰੈਲੀ 2027 ਦੀਆਂ ਚੋਣਾਂ ਵਿਚ ਭਾਜਪਾ ਦੀ ਸਰਕਾਰ ਬਨਣ ਲਈ ਮੁੱਢ ਬੰਨੇ੍ਹਗੀ | ਉਨ੍ਹਾਂ ਸਮੂਹ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਮੋਗਾ ਰੈਲੀ ਵਿਚ ਹੁੰਮ ਹੁਮਾ ਕੇ ਪੁੱਜਣ ਅਤੇ ਪਹੁੰਚ ਰਹੀ ਭਾਜਪਾ ਲੀਡਰਸ਼ਿਪ ਦੇ ਵਿਚਾਰ ਸੁਨਣ |

Ad Position 22
No active advertisement
ਪਿਛਲੀ ਖ਼ਬਰ ਬੇਸਬਾਲਾਂ ਨਾਲ ਵਿਅਕਤੀ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਬਾਬਾ ਸ਼ੇਖ ਬ੍ਰਹਮ ਦੀ ਯਾਦ 'ਚ ਸਰਹੱਦ 'ਤੇ ਮੇਲਾ ਬੜੀ ਸ਼ਰਧਾ ਨਾਲ ਮਨਾਇਆ <br/>
Ad Position 24