28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਬੇਸਬਾਲਾਂ ਨਾਲ ਵਿਅਕਤੀ 'ਤੇ ਹਮਲਾ ਕਰਕੇ ਕੀਤਾ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 13-03-2026
ਤਰਨ ਤਾਰਨ, 12 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਇਕ ਵਿਅਕਤੀ ਉਪਰ ਬੇਸਬਾਲਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰਨ ਦੇ ਮਾਮਲੇ 'ਚ ਤਿੰਨ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਝਬਾਲ ਵਿਖੇ ਸੁਖਜਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਤਰਨ ਤਾਰਨ ਨੇ ਸ਼ਿਕਾਇਤ ਦਰਜ ਕਰਵਾਈ ਕਿ 26 ਫਰਵਰੀ ਨੂੰ ਮੈਂ ਆਪਣੇ ਘੋੜੇ ਨੂੰ ਪਾਣੀ ਪਿਲਾ ਰਿਹਾ ਸੀ ਕਿ ਤਿੰਨ ਮੋਟਰਸਾਈਕਲਾਂ 'ਤੇ ਸਵਾਰ 7/8 ਨੌਜਵਾਨ ਆਏ ਜਿਨ੍ਹਾਂ ਦੇ ਹੱਥ ਵਿਚ ਬੇਸਬਾਲ ਸਨ ਅਤੇ ਸਾਰਿਆਂ ਨੇ ਆਪਣੇ ਮੂੰਹ ਪੀਲੇ ਕਾਲੇ ਪਰਨਿਆਂ ਨਾਲ ਬੰਨੇ ਹੋਏ ਸਨ ਨੇ ਬੇਸਬਾਲਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ, ਇਕ ਨੌਜਵਾਨ ਨੇ ਉਸਦੇ ਖੱਬੀ ਬਾਂਹ ਦੇ ਗੁੱਟ ਤੇ ਆਪਣੇ ਬੇਸਬਾਲ ਨਾਲ ਹਮਲਾ ਕੀਤਾ, ਇਕ ਹੋਰ ਨੌਜਵਾਨ ਨੇ ਉਸ ਦੀ ਖੱਬੀ ਬਾਂਹ ਦੇ ਅਰਕ 'ਤੇ ਬੇਸਬਾਲ ਦਾ ਵਾਰ ਕੀਤਾ ਅਤੇ ਬਾਕੀਆਂ ਨੇ ਵੀ ਮੇਰੇ ਲੱਕ ਵਿਚ ਬੇਸਬਾਲ ਨਾਲ ਕਈ ਵਾਰ ਕੀਤੇ | ਮੇਰੇ ਵਲੋਂ ਰੌਲਾ ਪਾਇਆ ਗਿਆ ਤਾਂ ਉਕਤ ਸਾਰੇ ਵਿਅਕਤੀ ਆਪਣੇ-ਆਪਣੇ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਦੌੜ ਗਏ | ਉਹ ਸਰਕਾਰੀ ਹਸਪਤਾਲ ਝਬਾਲ ਵਿਖੇ ਦਾਖਲ ਰਿਹਾ ਹੈ | ਜਾਂਚ ਅਧਿਕਾਰੀ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਤੋਂ ਬਾਅਦ ਹਰਸਿਮਰਨ ਸਿੰਘ, ਹਰਕੀਰਤ ਸਿੰਘ ਪੁੱਤਰਾਨ ਕੁਲਵਿੰਦਰ ਸਿੰਘ, ਦਵਿੰਦਰ ਸਿੰਘ ਉਰਫ ਬ੍ਰਹਮ ਪੁੱਤਰ ਕੁਲਵੰਤ ਸਿੰਘ ਵਾਸੀਅਨ ਤਰਨ ਤਾਰਨ ਰੋਡ ਝਬਾਲ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਖਿਲਾਫ਼ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਘਰ 'ਚੋਂ ਡਾਲਰ ਅਤੇ ਸੋਨਾ ਚੋਰੀ ਕਰਨ 'ਤੇ 3 ਖ਼ਿਲਾਫ਼ ਮਾਮਲਾ ਦਰਜ, ਇਕ ਕਾਬੂ ਅਗਲੀ ਖ਼ਬਰ ਭਾਜਪਾ ਦੀ ਮੋਗਾ ਰੈਲੀ ਪ੍ਰਤੀ ਆਗੂਆਂ ਅਤੇ ਲੋਕਾਂ 'ਚ ਭਾਰੀ ਉਤਸ਼ਾਹ-ਮਨਜੀਤ ਸਿੰਘ ਮੰਨਾ <br/>
Ad Position 24