ਝਬਾਲ, 12 ਮਾਰਚ (ਸਰਬਜੀਤ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਰਨ ਅਧੀਨ ਪੈਂਦੇ ਪਿੰਡ ਮਾਲੂਵਾਲ ਵਿਖੇ ਨੌਜਵਾਨ ਆਗੂ ਗੁਰਦੇਵ ਸਿੰਘ ਦੀ ਮਾਤਾ ਅਤੇ ਫੌਜੀ ਦਲਬੀਰ ਸਿੰਘ ਦੇ ਤਾਈ ਮਾਤਾ ਸੁਰਜੀਤ ਕੌਰ, ਜਿਨਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਮੌਤ 'ਤੇ ਉਨ੍ਹਾਂ ਦੇ ਪਰਿਵਾਰ ਨਾਲ ਸੀਨੀਅਰ ਅਕਾਲੀ ਆਗੂ ਕੰਚਨਪ੍ਰੀਤ ਕੌਰ ਅਤੇ ਹੋਰ ਅਕਾਲੀ ਵਰਕਰਾਂ ਨੇ ਦੁੱਖ ਪ੍ਰਗਟ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਕੰਚਨਪ੍ਰੀਤ ਕੌਰ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਹਮੇਸ਼ਾ ਹੀ ਲੋਕਾਂ ਦੇ ਹਿੱਤਾਂ ਦੀ ਗੱਲ ਕਰਦਾ ਰਿਹਾ ਹੈ ਅਤੇ ਹੁਣ ਮੈਂ ਵੀ ਹਮੇਸ਼ਾ ਹੀ ਸਮੂਹ ਹਲਕਾ ਵਾਸੀਆਂ ਅਤੇ ਅਕਾਲੀ ਵਰਕਰਾਂ ਦੇ ਦੁੱਖ-ਸੁੱਖ ਦੀ ਭਾਈਵਾਲ ਰਹਾਂਗੀ ਅਤੇ ਕਿਸੇ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਸਾਬਕਾ ਜੇ.ਈ. ਪਰਮਜੀਤ ਸਿੰਘ ਮਾਲੂਵਾਲ, ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾਂ, ਗੁਰਸੇਵਕ ਸਿੰਘ ਐਮਾ, ਬੱਬੂ ਪਲਾਸੌਰ, ਗੁਰਪ੍ਰੀਤ ਸਿੰਘ ਢੱਡੇ, ਬਾਬਾ ਹਰਪ੍ਰੀਤ ਸਿੰਘ, ਮੈਂਬਰ ਨਿਰਮਲ ਸਿੰਘ, ਹਰਦਿਆਲ ਸਿੰਘ, ਸਤਨਾਮ ਸਿੰਘ ਅਤੇ ਹੋਰ ਵੀ ਹਾਜ਼ਰ ਸਨ |