ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)-ਇਤਿਹਾਸਕ ਨਗਰ ਸੁਰ ਸਿੰਘ ਪੱਤੀ ਲਹੀਆਂ ਵਿਖੇ ਬ੍ਰਹਮ ਗਿਆਨੀ ਬਾਬਾ ਕਿਸ਼ਨ ਸਿੰਘ ਜੀ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਸੰਬੰਧ ਵਿਚ 12 ਮਾਰਚ ਨੂੰ ਦੋ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ, ਜਿਨ੍ਹਾਂ ਦੇ ਭੋਗ 14 ਮਾਰਚ ਨੂੰ ਪਾਏ ਜਾਣਗੇ | ਇਹ ਜਾਣਕਾਰੀ ਦਿੰਦਿਆਂ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਪੰਥ ਪ੍ਰਸਿੱਧ ਕਵੀਸ਼ਰੀ ਜਥਾ ਭਾਈ ਸੰਦੀਪ ਸਿੰਘ ਚੰਦਨ ਦਾ ਜਥਾ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਨਾਲ ਜੋੜਨਗੇ | ਉਪਰੰਤ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ |