ਟਾਂਗਰਾ, 12 ਮਾਰਚ (ਹਰਜਿੰਦਰ ਸਿੰਘ ਕਲੇਰ)-ਪਿੰਡ ਜਬੋਵਾਲ ਵਿਖੇ ਸਥਿਤ ਗੁਰਦੁਆਰਾ ਸੰਤ ਬਾਬਾ ਗੁਰਬਖਸ਼ ਸਿੰਘ ਵਿਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 14 ਅਤੇ 15 ਮਾਰਚ ਨੂੰ ਨਗਰ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਾਲਾਨਾ ਧਾਰਮਿਕ ਜੋੜ ਮੇਲਾ ਮਨਾਇਆ ਜਾਵੇਗਾ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਅਮਰ ਸਿੰਘ ਨੇ ਦੱਸਿਆ ਕਿ ਮਿਸਲ ਤਰਨਾ ਦਲ ਸ੍ਰੀ ਬਾਬਾ ਬਕਾਲਾ ਸਾਹਿਬ ਦੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁੱਖ ਜਥੇਦਾਰ ਸੰਤ ਮਹਾਂਪੁਰਸ਼ ਬਾਬਾ ਜੋਗਾ ਸਿੰਘ ਦੀ ਰਹਿਨੁਮਾਈ ਹੇਠ ਇਹ ਧਾਰਮਿਕ ਜੋੜ ਮੇਲਾ ਅਤੇ ਕਬੱਡੀ ਟੂਰਨਾਮੈਂਟ ਕਰਵਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਦੋਵੇਂ ਦਿਨ ਹੋਣ ਵਾਲੇ ਕਬੱਡੀ ਮੈਚਾਂ ਵਿਚ ਪਹੁੰਚ ਰਹੀਆਂ ਨਾਮਵਰ ਟੀਮਾਂ ਵਿਚਕਾਰ ਮੁਕਾਬਲੇ ਹੋਣਗੇ ਅਤੇ ਜੇਤੂ ਖਿਡਾਰੀਆਂ ਨੂੰ ਪਿੰਡ ਦੇ ਐੱਨ. ਆਰ. ਆਈ. ਅਤੇ ਹੋਰ ਮੁਹਤਬਰਾਂ ਵਲੋਂ ਨਕਦ ਇਨਾਮ ਦਿੱਤੇ ਜਾਣਗੇ | ਇਸ ਮੌਕੇ ਜਥੇ. ਅਕਾਲ ਤਖ਼ਤ ਸਾਹਿਬ ਕੁਲਦੀਪ ਸਿੰਘ ਗੜਗੱਜ, ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਤੇ ਬਾਬਾ ਜੋਗਾ ਸਿੰਘ ਬਾਬਾ ਬਕਾਲਾ ਸਾਹਿਬ ਉਚੇਚੇ ਤੌਰ 'ਤੇ ਸ਼ਿਰਕਤ ਕਰਨਗੇ | ਇਸ ਦੇ ਨਾਲ ਹੀ ਜੀਵਨ ਸਿੰਘ ਕੈਨੇਡਾ ਵਲੋਂ ਆਪਣੇ ਸਵ: ਪਿਤਾ ਜਗਤਾਰ ਸਿੰਘ ਲਾਲੀ ਸਰਪੰਚ ਦੀ ਯਾਦ ਵਿਚ ਅੱਖਾਂ ਦਾ ਮੁਫ਼ਤ ਕੈਂਪ ਲਗਾਇਆ ਜਾਵੇਗਾ, ਜਿਸ ਵਿਚ ਲੋੜਵੰਦਾਂ ਨੂੰ ਮੁਫ਼ਤ ਐਨਕਾਂ ਬਣਾ ਕੇ ਦਿੱਤੀਆਂ ਜਾਣਗੀਆਂ | ਇਸ ਮੌਕੇ ਪਿੰਡ ਦੀਆਂ ਖੇਡ ਟੀਮਾਂ ਅਤੇ ਗ੍ਰੰਥੀ ਸਿੰਘਾਂ ਨੂੰ ਵੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਬਾਬਾ ਸੁੱਖਾ ਸਿੰਘ ਮਹਾਕਾਲ, ਬਾਬਾ ਯੁੱਧਵੀਰ ਸਿੰਘ, ਗੋਪਾਲ ਸਿੰਘ, ਗੁਰਮੇਜ ਸਿੰਘ, ਗੁਰਭੇਜ ਸਿੰਘ, ਸਰਬਜੀਤ ਸਿੰਘ ਸ਼ੱਬਾ, ਜਸਪਾਲ ਸਿੰਘ, ਸੁਖਚੈਨ ਸਿੰਘ, ਨਵਰਾਜ ਸਿੰਘ ਰਾਜਾ, ਰਛਪਾਲ ਸਿੰਘ, ਸ਼ਮਸ਼ੇਰ ਸਿੰਘ, ਮੁਖਤਾਰ ਸਿੰਘ ਅਤੇ ਸੁਖਵਿੰਦਰ ਸਿੰਘ ਗਿਆਨੀ ਸਮੇਤ ਹੋਰ ਹਾਜ਼ਰ ਸਨ |