28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਨਿਜ਼ਾਮਪੁਰ 'ਚ ਦੁੱਖ ਨਿਵਾਰਨ ਗੁਰਮਤਿ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 13-03-2026
ਨਵਾਂ ਪਿੰਡ, 12 ਮਾਰਚ (ਜਸਪਾਲ ਸਿੰਘ)-ਗੁਰਦੁਆਰਾ ਨਾਨਕਸਰ, ਨਾਨਕਸਰ ਨਗਰ ਜੰਡਿਆਲਾ ਗੁਰੂ ਵਲੋਂ ਨਿਜ਼ਾਮਪੁਰ ਵਿਖੇ ਗੁਦੁਆਰਾ ਸ਼ਹੀਦ ਨਨਕਾਣਾ ਸਾਹਿਬ ਸਮੂਹ 'ਚ ਇਕ ਦਿਨਾਂ ਰਾਤਰੀ ਦਾ ਦੁੱਖ ਨਿਵਾਰਨ ਗੁਰਮਤਿ ਕੈਂਪ ਲਗਾਇਆ ਗਿਆ | ਇਸ ਮੌਕੇ ਬਾਬਾ ਰਾਮ ਸਿੰਘ ਜੋ ਕਿ ਅਮਰੀਕਾ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਤੇ ਬਾਬਾ ਬਿਬੇਕ ਸਿੰਘ ਮੁੱਖ ਸੇਵਾਦਾਰ ਗੁ. ਨਾਨਕਸਰ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਜੰਡਿਆਲਾ ਗੁਰੂ ਤੋਂ ਮੁੱਖ ਸੇਵਾਦਾਰ ਵਲੋਂ ਸੰਗਤਾਂ ਨੂੰ ਗੁਰਮਤਿ ਵਿਚਾਰਾਂ ਰਾਹੀਂ ਗੁਰ ਸ਼ਬਦ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲਾਉਂਦਿਆਂ ਉਨ੍ਹਾਂ ਨੂੰ ਕਥਾ, ਕੀਰਤਨ ਨਾਲ ਨਿਹਾਲ ਕੀਤਾ ਗਿਆ | ਦੀਵਾਨਾਂ ਦੀ ਸਮਾਪਤੀ ਉਪਰੰਤ ਪ੍ਰਬੰਧਕਾਂ ਤੇ ਗ੍ਰੰਥੀ ਸਿੰਘ ਵਲੋਂ ਬਾਬਾ ਰਾਮ ਸਿੰਘ, ਬਾਬਾ ਬਿਬੇਕ ਸਿੰਘ ਤੇ ਉਨ੍ਹਾਂ ਨਾਲ ਆਏ ਸਿੰਘਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੁੱਖਵਿੰਦਰ ਸਿੰਘ ਖ਼ਾਲਸਾ ਮੁੱਖ ਸੇਵਾਦਾਰ ਲੰਗਰ ਕਮੇਟੀ ਨਿਜ਼ਾਮਪੁਰ, ਡਾ. ਰਣਜੀਤ ਸਿੰਘ ਰਾਣਾ, ਅਮਰੀਕ ਸਿੰਘ ਫੌਜ਼ੀ, ਹਰਪ੍ਰੀਤ ਸਿੰਘ ਹੈਪੀ ਆੜਤੀਆ ਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਐਸੋਸੀਏਸ਼ਨ ਵਲੋਂ ਬਿਜਲੀ ਦਫ਼ਤਰ ਕੰਪਲੈਕਸ ਮਜੀਠਾ ਵਿਖੇ ਇਕੱਤਰਤਾ <br/> ਅਗਲੀ ਖ਼ਬਰ ਪਾਕਿ 'ਚ ਹਰ ਸਾਲ ਦੋ ਹਜ਼ਾਰ ਦੁਲਹਨਾਂ ਦੀ ਦਾਜ ਦੇ ਵਿਵਾਦਾਂ ਕਾਰਨ ਹੁੰਦੀ ਹੱਤਿਆ <br/>
Ad Position 24