28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਘੱਗੇ ਵਿਖੇ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-03-2026
ਮੀਆਂਵਿੰਡ, 12 ਮਾਰਚ (ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 2 ਅਪ੍ਰੈਲ ਨੂੰ ਕਰਵਾਈ ਜਾ ਰਹੀ ਰੈਲੀ ਸਬੰਧੀ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸੇ ਤਹਿਤ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਘੱਗੇ ਵਿਖੇ ਸਰਵਣ ਸਿੰਘ ਮੱਟੂ, ਅਮਰਜੀਤ ਸਿੰਘ ਅਤੇ ਨਿਰਮਲ ਸਿੰਘ ਦੇ ਘਰ ਮੀਟਿੰਗ ਹੋਈ | ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਇਹ ਰੈਲੀ ਵਿਚ ਠਾਠਾਂ ਮਾਰਦਾ ਇਕੱਠ ਹੋਵੇਗਾ ਕਿਉਂਕਿ ਰੈਲੀ ਵਿਚ ਸਮੂਹ ਅਕਾਲੀ ਵਰਕਰਾਂ ਵਲੋਂ ਜ਼ੋਰਦਾਰ ਤਿਆਰੀਆਂ ਆਰੰਭੀਆਂ ਹੋਈਆਂ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਰਜਿੰਦਰ ਸਿੰਘ ਬਿੱਲਾ ਵੈਰੋਵਾਲ਼, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਐਸ ਸੀ ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਸਤਨਾਮ ਸਿੰਘ, ਹਰਭਜਨ ਸਿੰਘ, ਬਲਦੇਵ ਸਿੰਘ, ਪਰਮਿੰਦਰ ਸਿੰਘ, ਸਤਨਾਮ ਸਿੰਘ ਖਡੂਰੀਆ, ਜੋਗਾ ਸਿੰਘ ਪਾਠੀ, ਅਮਰੀਕ ਸਿੰਘ, ਸੁਖਦੇਵ ਸਿੰਘ, ਹਰਜੀਤ ਸਿੰਘ, ਜੁਗਿੰਦਰ ਸਿੰਘ, ਸੁੱਖਾ ਸਿੰਘ, ਗੁਰਦਾਸ ਸਿੰਘ, ਲੱਖਾ ਸਿੰਘ, ਰਘਬੀਰ ਸਿੰਘ, ਬਾਬਾ ਬੰਤਾ ਸਿੰਘ, ਲੱਕੀ, ਦਲਜੀਤ ਸਿੰਘ, ਸਤਨਾਮ ਸਿੰਘ ਸੋਨਾ, ਮਨਿੰਦਰ ਸਿੰਘ, ਮਾਹਨ ਸਿੰਘ, ਨਿਰਮਲ ਸਿੰਘ, ਕਸ਼ਮੀਰ ਸਿੰਘ, ਬਲਜੀਤ ਸਿੰਘ ਮੈਨੇਜਰ ਬਾਬਾ ਬਕਾਲਾ ਸਾਹਿਬ, ਪੀ.ਏ ਗੁਰਦੇਵ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਜ਼ੋੋਰਦਾਰ ਨਿੰਦਾ <br/> ਅਗਲੀ ਖ਼ਬਰ ਸੁਖਪਾਲ ਖਹਿਰਾ ਨੇ ਮਹਿਲਾਵਾਂ ਵਿਰੁੱਧ ਬਿਆਨਬਾਜ਼ੀ ਕਰ ਕੇ ਉਨ੍ਹਾਂ ਦੀ ਤੌਹੀਨ ਕੀਤੀ-ਮਨਪ੍ਰੀਤ ਵੇਰਕਾ <br/>
Ad Position 24