28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਜ਼ੋੋਰਦਾਰ ਨਿੰਦਾ <br/>

Ad Position 21
No active advertisement
ਅਜੀਤ ਡੈਸਕ 13-03-2026
ਤਰਨ ਤਾਰਨ, 12 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਖਿਲਾਫ਼ ਸਾਂਝੇ ਅਧਿਆਪਕ ਮੋਰਚੇ ਦੇ ਸੱਦੇ 'ਤੇ ਸੂਬਾ ਭਰ ਤੋਂ ਮੁਹਾਲੀ ਰੈਲੀ 'ਚ ਪੁੱਜੇ ਅਧਿਆਪਕਾਂ ਤੇ ਵਿਧਾਨ ਸਭਾ ਵੱਲ ਰੋਸ ਮਾਰਚ ਕਰਦੇ ਸਮੇਂ ਚੰਡੀਗੜ੍ਹ ਪੁਲਿਸ ਵਲੋਂ ਜਲ ਤੋਪਾਂ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਬਿਜਲੀ ਕਾਮਿਆਂ ਅਤੇ ਪੈਨਸ਼ਨਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੇ ਅਧਾਰਿਤ ਬਣੇ ਸਾਂਝੇ ਧੜੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ, ਗਰਿੱਡ ਸਬ ਸਟੇਸ਼ਨ ਇੰਪਲਾਈਜ਼ ਯੂਨੀਅਨ, ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ ਯੂਨੀਅਨ ਪੰਜਾਬ ਸੰਬੰਧਿਤ ਏਟਕ, ਪੈਨਸ਼ਨਰ ਵੈਲਫੇਅਰ ਫੈਡਰੇਸ਼ਨ ਪਹਿਲਵਾਨ ਦੇ ਆਗੂਆਂ ਰਤਨ ਸਿੰਘ ਮਜਾਰੀ, ਗੁਰਪ੍ਰੀਤ ਸਿੰਘ ਗੰਡੀਵਿੰਡ, ਹਰਪਾਲ ਸਿੰਘ, ਗੁਰਵੇਲ ਸਿੰਘ ਬੱਲਪੁਰੀਆ, ਬਲਦੇਵ ਸਿੰਘ ਮੰਡਾਲੀ ਨੇ ਸਾਂਝੇ ਪ੍ਰੈਸ ਬਿਆਨ ਰਾਹੀਂ ਤਿੱਖੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ | ਆਗੂਆਂ ਨੇ ਅਫਸੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਸਮੁੱਚੇ ਮੁਲਾਜ਼ਮ ਵਰਗ ਨਾਲ ਮਾਨ ਸਰਕਾਰ ਧੱਕਾ ਕਰ ਰਹੀ ਹੈ | ਪੰਜਾਬ ਸਰਕਾਰ ਲਗਾਤਾਰ ਕਾਰਪੋਰੇਟ ਪੱਖੀ ਨੀਤੀਆਂ ਦਾ ਵਿਰੋਧ ਕਰਨ ਵਾਲੇ ਕਿਰਤੀ ਲੋਕਾਂ ਨੂੰ ਡੰਡੇ ਦੇ ਜੋਰ ਨਾਲ ਦਬਾਉਣ ਲਈ ਅੱਥਰੂ ਗੈਸ ਅਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਪੱਗਾਂ ਅਤੇ ਦੁਪੱਟੇ ਉਤਾਰ ਕੇ ਜਲੀਲ ਕੀਤਾ ਜਾ ਰਿਹਾ ਹੈ | ਸਾਂਝੇ ਧੜੇ ਦੇ ਆਗੂਆਂ ਕੁਲਵਿੰਦਰ ਸਿੰਘ ਢਿੱਲੋਂ, ਗੁਰਭੇਜ ਸਿੰਘ ਢਿੱਲੋਂ, ਸਰਿੰਦਰਪਾਲ ਸਿੰਘ ਲਹੌਰੀਆ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸ਼ੋਰ, ਸਰਬਜੀਤ ਸਿੰਘ ਭਾਣਾ, ਰਵੇਲ ਸਿੰਘ ਸਹਾਏਪੁਰ, ਸੁਖਵਿੰਦਰ ਸਿੰਘ ਚਾਹਲ, ਰਣਜੀਤ ਸਿੰਘ ਢਿੱਲੋਂ, ਜਸਵੀਰ ਸਿੰਘ ਆਂਡਲੂ, ਰਾਧੇਸ਼ਿਆਮ, ਬੀ.ਐਸ. ਸੇਖੋਂ, ਕੌਰ ਸਿੰਘ ਸੋਹੀ, ਦਲੀਪ ਕੁਮਾਰ, ਪਵਨਪ੍ਰੀਤ ਸਿੰਘ, ਗੁਰਪਿਆਰ ਸਿੰਘ ਆਦਿ ਨੇ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਇਸ ਹਿਟਲਰਸ਼ਾਹੀ ਦਾ ਜਵਾਬ ਸਾਂਝੇ ਸੰਘਰਸ਼ਾਂ ਰਾਹੀਂ ਭਵਿੱਖ ਵਿਚ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/> ਅਗਲੀ ਖ਼ਬਰ ਜਲਾਲਉਸਮਾ ਦੀ ਅਗਵਾਈ ਹੇਠ ਪਿੰਡ ਘੱਗੇ ਵਿਖੇ ਮੀਟਿੰਗ <br/>
Ad Position 24