28-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-03-2026

ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ <br/>

Ad Position 21
No active advertisement
ਅਜੀਤ ਡੈਸਕ 13-03-2026
ਪੱਟੀ, 12 ਮਾਰਚ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜਨ ਵੈੱਲਫੇਅਰ ਐਸੋਸੀਏਸ਼ਨ ਤਹਸੀਲ ਪੱਟੀ ਦੀ ਹਫ਼ਤਾਵਾਰੀ ਮੀਟਿੰਗ ਪੱਟੀ ਦਫਤਰ ਵਿਚ ਹੋਈ | ਮੀਟਿੰਗ ਦੀ ਪ੍ਰਧਾਨਗੀ ਕਸ਼ਮੀਰ ਸਿੰਘ ਬੁਰਜ ਨੇ ਕੀਤੀ | ਜਨਰਲ ਸਕੱਤਰ ਜਗਤਾਰ ਸਿੰਘ ਆਸਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੈਨਸ਼ਨਰਜ਼ ਅਤੇ ਮੁਲਾਜ਼ਮ ਵਰਗ ਨਾਲ ਲਗਾਤਾਰ ਵਿਤਕਰਾ ਕੀਤਾ ਜਾ ਰਿਹਾ ਹੈ | ਹੱਕੀ ਮੰਗਾਂ ਮੰਨਣ ਦੀ ਬਜਾਇ ਚੰਡੀਗੜ੍ਹ ਮੁਜ਼ਾਹਰੇ ਤੇ ਲਾਠੀਚਾਰਜ ਅਤੇ ਪਾਣੀ ਦੀਆਂ ਬੁਛਾੜਾਂ ਮਾਰਨੀਆਂ ਵੱਡਾ ਗੁਨਾਹ ਹੈ | ਮੰਗਤ ਰਾਮ ਜੋਸ਼ੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸੰਘਰਸ਼ ਤੋਂ ਬਿਨਾਂ ਕੋਈ ਪ੍ਰਾਪਤੀ ਨਹੀਂ ਹੋ ਸਕਦੀ | ਜਥੇਬੰਦੀ ਨੂੰ ਹੋਰ ਮਜਬੂਤ ਕਰਨ ਦਾ ਹੌਕਾ ਦਿੱਤਾ ਗਿਆ | ਇਸ ਸਮੇਂ ਜ਼ਿਲ੍ਹਾ ਸਕੱਤਰ ਸੱਤਪਾਲ ਸ਼ਰਮਾ ਪੱਟੀ ਨੇ ਪੰਜਾਬ ਸਰਕਾਰ ਦੀ ਮੰਗ ਦੀ ਪ੍ਰਾਪਤੀ ਚੰਡੀਗੜ੍ਹ ਮੁਜ਼ਾਹਰੇ 'ਤੇ ਲਾਠੀਚਾਰਜ ਦੀ ਘੋਰ ਨਿੰਦਿਆ ਕੀਤੀ | ਇਸ ਮੌਕੇ ਧਰਮ ਸਿੰਘ ਪੱਟੀ, ਓਮ ਪ੍ਰਕਾਸ਼, ਬੀਰ ਮਸੀਹ, ਚੌਧਰੀ ਮੋਹਨ ਸਿੰਘ ਅਤੇ ਇੰਦਰਜੀਤ ਕੌਰ ਨੇ ਵੀ ਆਪਣੇ ਵਿਚਾਰ ਰੱਖੇ | ਮੀਟਿੰਗ ਵਿਚ ਬਹੁਤ ਸਾਰੇ ਪੈਨਸ਼ਨਰਜ ਨੇ ਹਿੱਸਾ ਲਿਆ, ਜਿੰਨਾਂ ਵਿਚ ਗੋਪਾਲ ਸਿੰਘ, ਚਾਨਣ ਸਿੰਘ, ਅਨੋਖ ਸਿੰਘ, ਸੁੱਖਾ ਸਿੰਘ ਰਾਮ ਲੁਭਾਇਆ, ਚਰਨ ਸਿੰਘ, ਦਰਸ਼ਨ ਸਿੰਘ, ਦਰਸ਼ਨ ਸਿੰਘ ਲੈਕਚਰਾਰ, ਦੀਪ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ ਸਰਹਾਲੀ, ਬਿਕਰਮਜੀਤ ਸਿੰਘ, ਗੁਰਦੀਪ ਸਿੰਘ, ਅਵਤਾਰ ਸਿੰਘ, ਗਿਰਦਾਰੀ ਲਾਲ, ਇੰਸਪੈਕਟਰ ਨਿਰੰਜਨ ਸਿੰਘ, ਮਨਜੀਤ ਕੌਰ, ਇੰਦਰਜੀਤ ਕੌਰ, ਹਰਕੰਵਲਜੀਤ ਕੌਰ, ਜਸਵਿੰਦਰ ਸਿੰਘ ਸਭਰਾ, ਮਨਜੀਤ ਸਿੰਘ ਸਵਰਾ ਅਤੇ ਹੋਰ ਬਹੁਤ ਸਾਰੇ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕਿਸਾਨ ਸੰਘਰਸ਼ ਕਮੇਟੀ ਵਲੋਂ 18 ਨੂੰ ਐੱਸ.ਡੀ.ਐੱਮ. ਦਫ਼ਤਰ ਪੱਟੀ ਅੱਗੇ ਧਰਨਾ ਦੇਣ ਦਾ ਐਲਾਨ- ਕੋਟਬੁੱਢਾ <br/> ਅਗਲੀ ਖ਼ਬਰ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਅਤੇ ਅੱਥਰੂ ਗੈਸ ਦੇ ਗੋਲੇ ਦਾਗਣ ਦੀ ਜ਼ੋੋਰਦਾਰ ਨਿੰਦਾ <br/>
Ad Position 24