15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਪੈਟਰੋਲ ਡੀਜ਼ਲ ਦੀ ਕਿੱਲਤ ਦੇ ਡਰੋਂ ਲੋਕਾਂ ਨੂੰ ਪਈਆਂ ਭਾਜੜਾਂ, ਪੰਪਾਂ ਦੇ ਬਾਹਰ ਲੱਗੀਆਂ ਲਾਈਨਾਂ <br/>

Ad Position 21
No active advertisement
ਅਜੀਤ ਡੈਸਕ 28-03-2026
ਝਬਾਲ, 27 ਮਾਰਚ (ਸੁਖਦੇਵ ਸਿੰਘ)-­ਪੱਛਮੀ ਏਸ਼ੀਆ ਵਿਚ ਚੱਲ ਰਹੀ ਜੰਗ ਦੇ ਮੱਦੇਨਜ਼ਰ ਦੇਸ਼ ਅੰਦਰ ਪੈਟਰੋਲ ਤੇ ਡੀਜ਼ਲ ਦੀਆਂ ਕਿੱਲਤ ਦੀਆਂ ਅਫ਼ਵਾਹਾਂ ਫੈਲਣ ਕਾਰਨ ਲੋਕਾਂ ਵਿਚ ਭਾਜੜ ਮੱਚ ਗਈ ਹੈ | ਪੈਟਰੋਲ ਤੇ ਡੀਜ਼ਲ ਪਵਾਉਣ ਵਾਲਿਆਂ ਦੀਆਂ ਪੈਟਰੋਲ ਪੰਪਾਂ 'ਤੇ ਲੰਮੀਆਂ-ਲੰਮੀਆਂ ਲਾਈਨਾਂ ਵੇਖਣ ਨੂੰ ਮਿਲ ਰਹੀਆਂ ਹਨ | ਪੰਪਾਂ 'ਤੇ ਖੜੇ੍ਹ ਲੋਕ ਸਮਰੱਥਾ ਤੋਂ ਵੱਧ ਆਪਣੇ ਵਾਹਨਾਂ ਵਿਚ ਤੇਲ ਪਵਾ ਰਹੇ | ਕਣਕ ਦੀ ਵਾਢੀ ਦੇ ਮੱਦੇਨਜ਼ਰ ਕਿਸਾਨਾਂ ਤੇ ਕੰਬਾਈਨ ਮਾਲਕਾਂ ਵਲੋਂ ਡਰੰਮ ਤੇ ਕੈਨ ਭਰਵਾ ਕੇ ਡੀਜ਼ਲ ਤੇ ਪੈਟਰੋਲ ਜਮ੍ਹਾਂ ਕੀਤਾ ਜਾ ਰਿਹਾ ਹੈ, ਜਿਸ ਕਰਕੇ ਜ਼ਿਆਦਾਤਰ ਪੰਪਾਂ ਤੋਂ ਡੀਜ਼ਲ ਖ਼ਤਮ ਹੋ ਗਿਆ ਹੈ | ਇਸ ਖੇਤਰ ਦੇ ਕਈ ਪੰਟਰੋਲ ਪੰਪਾਂ 'ਤੇ ਪੈਟਰੋਲ ਤੇ ਡੀਜ਼ਲ ਖ਼ਤਮ ਹੋਣ ਕਰਕੇ ਬੰਦ ਕਰ ਦਿੰਦੇ ਗਏ | ਪੰਪ ਮਾਲਕਾਂ ਨੇ ਦੱਸਿਆ ਕਿ ਭਾਵੇਂ ਕਿ ਪੈਟਰੋਲ ਤੇ ਡੀਜ਼ਲ ਦੀ ਸਪਲਾਈ ਪਹਿਲਾਂ ਵਾਂਗ ਹੀ ਆ ਰਹੀ ਹੈ, ਪਰ ਲੋਕਾਂ ਵਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਕਾਰਨ ਲੋਕ ਲੋੜ ਤੋਂ ਵੱਧ ਪੈਟਰੋਲ ਤੇ ਡੀਜ਼ਲ ਖ਼ਰੀਦ ਕੇ ਜਮ੍ਹਾਂ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਦੁਕਾਨਦਾਰਾਂ ਨੇ ਦੱਸਿਆ ਕਿ ਲੋਕਾਂ ਵਲੋਂ ਘਰੇਲੂ ਵਰਤੋਂ ਵਾਲਾ ਸਾਮਾਨ ਵੀ ਲੋੜ ਤੋਂ ਵੱਧ ਖਰੀਦ ਕੇ ਘਰਾਂ ਵਿਚ ਰੱਖਿਆ ਜਾ ਰਿਹਾ ਹੈ | ਇਸੇ ਤਰ੍ਹਾਂ ਪੈਦਾ ਹੋਏ ਜੰਗੀ ਹਾਲਾਤਾਂ ਕਾਰਨ ਲੋਕ ਰਸੋਈ ਗੈਸ ਸੰਕਟ ਨਾਲ ਜੂਝ ਰਹੇ ਹਨ | ਗੈਸ ਏਜੰਸੀਆਂ ਦੇ ਬਾਹਰ ਸਿਲੰਡਰ ਲੈਣ ਵਾਲਿਆਂ ਦੀਆਂ ਸਵੇਰ ਤੋਂ ਲੰਮੀਆਂ-ਲੰਮੀਆਂ ਕਤਾਰਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਸ਼ਹਿਰ ਦੇ ਬਹੁਤੇ ਪੈਟਰੋਲ ਪੰਪਾਂ 'ਤੇ ਪੈਟਰੋਲ, ਡੀਜ਼ਲ ਹੋਇਆ ਖ਼ਤਮ <br/> ਅਗਲੀ ਖ਼ਬਰ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਚਲ ਰਹੇ ਸੀ.ਜੀ.ਐੱਚ.ਐੱਸ. ਵੈਲਨੈੱਸ ਸੈਂਟਰ ਜਲੰਧਰ 'ਚ ਸਟਾਫ਼ ਦੀ ਭਾਰੀ ਕਮੀ -...
Ad Position 24