ਮੀਆਂਵਿੰਡ, 27 ਮਾਰਚ (ਸੰਧੂ)-ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਜਿੰਨ੍ਹਾਂ ਨੂੰ ਸਾਬਕਾ ਵਿਧਾਇਕ ਬਲਜੀਤ ਸਿੰਘ ਜਲਾਲਉਸਮਾ ਵਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਗੱਲਬਾਤ ਕਰਦਿਆਂ ਜਲਾਲਉਸਮਾ ਨੇ ਕਿਹਾ ਕਿ ਪੰਜਾਬ ਬਾਚਾਓ ਰੈਲੀ ਸੰਬੰਧੀ ਹਰੇਕ ਪਿੰਡ ਵਿਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਮਾਣ ਹੈ ਕਿ ਆਏ ਦਿਨ ਵੱਖ-ਵੱਖ ਪਾਰਟੀਆਂ ਨਾਲ ਜੁੜੇ ਨੌਜ਼ਵਾਨ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਮਰਜੀਤ ਸਿੰਘ ਭਲਾਈਪੁਰ, ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ, ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ, ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਜਥੇਦਾਰ ਹਰਦੇਵ ਸਿੰਘ ਨਾਗੋਕੇ, ਸਾਬਕਾ ਮੈਂਬਰ ਰਣਜੀਤ ਸਿੰਘ ਰਾਣਾ ਮੀਆਂਵਿੰਡ, ਜਥੇਦਾਰ ਸਰਦੂਲ ਸਿੰਘ ਮੀਆਂਵਿੰਡ, ਸਾਬਕਾ ਸਰਪੰਚ ਬਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ ਅਤੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਗੁਰਜੰਟ ਸਿੰਘ, ਗੁਰਮੁਖ ਸਿੰਘ ਲਾਡੀ, ਹਰਮਨ ਸਿੰਘ, ਗੋਪੀ ਬੱਲ, ਮਿੱਠੂ ਚੀਮਾ, ਜਸਵਿੰਦਰ ਸਿੰਘ ਜੱਸੀ, ਹਰਪ੍ਰੀਤ ਸਿੰਘ ਫੌਜੀ ਆਦਿ ਹਾਜ਼ਰ ਸਨ |