15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/>

Ad Position 21
No active advertisement
ਅਜੀਤ ਡੈਸਕ 28-03-2026
ਤਰਨ ਤਾਰਨ, 27 ਮਾਰਚ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ 'ਯੁੱਧ ਨਸ਼ਿਆਂ ਵਿਰੁੱਧ' ਚਲਾਈ ਜਾ ਰਹੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਦੇ ਐੱਸ.ਆਈ. ਜਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਨਾਗੋਕੇ ਘਰਾਟ ਨਜਦੀਕ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰ ਰਹੇ ਸਿਮਰਨਜੀਤ ਸਿੰਘ ੁਪੱਤਰ ਸੁਖਵਿੰਦਰ ਸਿੰਘ ਵਾਸੀ ਮੁਗਲਾਣੀ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਸਿਲਵਰ ਪੰਨੀ, ਜਿਸ ਉਪਰ ਨਸ਼ੀਲਾ ਪਦਾਥ ਲੱਗਾ ਹੋਇਆ, ਇਕ ਲਾਈਟਰ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਭੂਸੇ ਨਜ਼ਦੀਕ ਨਾਕਾਬੰਦੀ ਦੌਰਾਨ ਬੱਬਾ ਪੁੱਤਰ ਹਰਭਜਨ ਸਿੰਘ ਵਾਸੀ ਢੰਡ ਨੂੰ ਕਾਬੂ ਕਰਕੇ ਉਸ ਪਾਸੋਂ 21 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਐੱਸ.ਆਈ. ਜਸਪਾਲ ਸਿੰਘ ਨੇ ਪੁਲਿਸ ਪਾਰੀਟ ਸਮੇਤ ਦਾਣਾ ਮੰਡੀ ਤਰਨ ਤਾਰਨ ਨਜ਼ਦੀਕ ਬੰਦ ਪਏ ਪੈਟਰੋਲ ਪੰਪ ਤੋਂ ਅਸ਼ੋਕ ਕੁਮਾਰ ਪੁੱਤਰ ਸ਼ੰਭੂ ਨਾਥ ਵਾਸੀ ਪਿੰਡ ਜੋਗੇ ਵਾਲਾ ਜ਼ਿਲ੍ਹਾ ਫਿਰੋਜਪੁਰ ਨੂੰ ਕਾਬ ਕਰਕੇ ਉਸ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਸਿਟੀ ਤਰਨ ਤਾਰਨ ਦੇ ਏ.ਐੱਸ.ਆਈ. ਬਾਰਾ ਸਿੰਘ ਨੇ ਪੁਲਿਸ ਪਾਰਟੀ ਸਮੇਤ ਰੋਹੀ ਪੁੱਲ ਟੱਕਰ ਸਾਹਿਬ ਰੋਡ ਤਰਨਤਾਰਨ ਨਜ਼ਦੀਕ ਤੋਂ ਗੁਰਪ੍ਰੀਤ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮੁਹੱਲਾ ਆਜ਼ਾਦ ਨਗਰ ਤਰਨ ਤਾਰਨ ਨੂੰ ਕਾਬੂ ਕਰਕੇ ਉਸ ਪਾਸੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਵਲਟੋਹਾ ਦੇ ਐੱਸ.ਆਈ. ਸਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਡਿਫੈਂਸ ਡਰੇਨ ਕਾਲੀਆ ਨਜ਼ਦੀਕ ਤੋਂ ਰਾਜਵਿੰਦਰ ਸਿੰਘ ੁਪੱਤਰ ਕੁਲਵੰਤ ਸਿੰਘ ਵਾਸੀ ਕਾਲੀਆ ਨੂੰ ਕਾਬੂ ਕਰਕੇ ਉਸ ਪਾਸੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਐੱਨ.ਡੀ.ਪੀ.ਐੱਸ.ਐਕਟ ਤਹਿਤ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਪ੍ਰਾਪਤ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਐੱਨ.ਆਰ.ਆਈ. ਜੱਜਬੀਰ ਸਿੰਘ ਨੇ ਫੁੱਟਬਾਲ ਖਿਡਾਰੀਆਂ ਨੂੰ ਸਾਮਾਨ ਵੰਡਿਆ <br/> ਅਗਲੀ ਖ਼ਬਰ ਤੇਜ਼ ਰਫ਼ਤਾਰ ਗੱਡੀ ਦੀ ਟੱਕਰ ਨਾਲ ਔਰਤ ਜ਼ਖ਼ਮੀ
Ad Position 24