15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਡਾਈਟ ਕੈਰੋਂ ਵਿਖੇ 'ਮਿਸ਼ਨ ਸਮਰੱਥ 3.0' ਤਹਿਤ ਸਵੈ-ਨਾਮਜ਼ਦ ਸਕੂਲਾਂ ਦਾ ਵਿਸ਼ੇਸ਼ ਸਨਮਾਨ ਸਮਾਰੋਹ <br/>

Ad Position 21
No active advertisement
ਅਜੀਤ ਡੈਸਕ 28-03-2026
ਪੱਟੀ, 27 ਮਾਰਚ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਸਿੱਖਿਆ ਵਿਭਾਗ ਪੰਜਾਬ ਵਲੋਂ ਵਿਦਿਆਰਥੀਆਂ ਦੇ ਵਿੱਦਿਅਕ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਏ ਜਾ ਰਹੇ 'ਮਿਸ਼ਨ ਸਮਰੱਥ 3.0' ਦੇ ਤਹਿਤ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ ਕੈਰੋਂ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਇਹ ਸਮਾਗਮ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ./ਐਲੀ.) ਸਤਨਾਮ ਸਿੰਘ ਬਾਠ ਦੀ ਰਹਿਨੁਮਾਈ ਹੇਠ ਸਫ਼ਲਤਾਪੂਰਵਕ ਨੇਪਰੇ ਚੜਿ੍ਹਆ | ਸਮਾਗਮ ਦੀ ਪ੍ਰਧਾਨਗੀ ਡਾਈਟ ਪਿ੍ੰਸੀਪਲ ਮੰਗਤ ਸਿੰਘ ਵਲੋਂ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ ਬਲਜਿੰਦਰ ਸਿੰਘ ਅਤੇ ਪ੍ਰਾਇਮਰੀ ਦੇ ਡੀ.ਆਰ.ਸੀ. ਅਨੂਪ ਸਿੰਘ ਮੈਣੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ਪ੍ਰੋਗਰਾਮ ਦੌਰਾਨ ਅੱਪਰ ਪ੍ਰਾਇਮਰੀ ਬੀ.ਆਰ.ਸੀ. ਅਤੇ ਪ੍ਰਾਇਮਰੀ ਬੀ.ਆਰ.ਸੀ. ਨੇ ਵੀ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ | ਸਮਾਗਮ ਦਾ ਮੁੱਖ ਉਦੇਸ਼ ਉਨ੍ਹਾਂ 19 ਸਕੂਲਾਂ ਨੂੰ ਸਨਮਾਨਿਤ ਕਰਨਾ ਸੀ, ਜਿਨ੍ਹਾਂ ਨੇ ਮਿਸ਼ਨ ਸਮਰੱਥ 3.0 ਲਈ ਖ਼ੁਦ ਨੂੰ ਸਵੈ-ਨਾਮਜ਼ਦ ਕੀਤਾ ਸੀ ਅਤੇ ਮਿਸ਼ਨ ਦੇ ਮਿੱਥੇ ਟੀਚਿਆਂ ਨੂੰ ਪ੍ਰਾਪਤ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ | ਇਨ੍ਹਾਂ ਸਕੂਲਾਂ ਵਲੋਂ ਬੱਚਿਆਂ ਦੇ ਪੜ੍ਹਨ-ਲਿਖਣ ਅਤੇ ਬੁਨਿਆਦੀ ਸਿੱਖਿਆ ਦੇ ਪੱਧਰ ਵਿਚ ਸੁਧਾਰ ਲਿਆਉਣ ਲਈ ਸ਼ਾਨਦਾਰ ਕੰਮ ਕੀਤਾ ਗਿਆ ਹੈ | ਇਸ ਮੌਕੇ ਪਿ੍ੰਸੀਪਲ ਮੰਗਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਡੀ.ਈ.ਓ. ਸਤਨਾਮ ਸਿੰਘ ਬਾਠ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਮਿਸ਼ਨ ਸਮਰੱਥ ਬਹੁਤ ਹੀ ਸੁਚਾਰੂ ਢੰਗ ਨਾਲ ਚੱਲ ਰਿਹਾ ਹੈ | ਉਨ੍ਹਾਂ ਸਨਮਾਨਿਤ ਹੋਏ ਸਕੂਲਾਂ ਦੇ ਮੁਖੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਵੀ ਇਸੇ ਤਰ੍ਹਾਂ ਤਨਦੇਹੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਵੱਖ-ਵੱਖ ਬਲਾਕਾਂ ਦੇ ਅਧਿਆਪਕ ਅਤੇ ਡਾਈਟ ਦਾ ਸਮੂਹ ਸਟਾਫ਼ ਹਾਜ਼ਰ ਸੀ, ਜਿਨ੍ਹਾਂ ਨੇ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਦਾ ਅਹਿਦ ਲਿਆ |

Ad Position 22
No active advertisement
ਪਿਛਲੀ ਖ਼ਬਰ ਨਿਖਾਸੂ ਨਹਿਰ ਦੇ ਕਿਨਾਰੇ ਖੁਰੇ ਹੋਣ ਕਾਰਨ ਕਿਸੇ ਵਕਤ ਵੀ ਵਾਪਰ ਸਕਦੈ ਵੱਡਾ ਹਾਦਸਾ ਅਗਲੀ ਖ਼ਬਰ ਐੱਨ.ਆਰ.ਆਈ. ਜੱਜਬੀਰ ਸਿੰਘ ਨੇ ਫੁੱਟਬਾਲ ਖਿਡਾਰੀਆਂ ਨੂੰ ਸਾਮਾਨ ਵੰਡਿਆ <br/>
Ad Position 24