14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫੋਨ ਸਮੇਤ ਪਾਬੰਦੀਸ਼ੁਦਾ ਸਾਮਾਨ ਬਰਾਮਦ

Ad Position 21
No active advertisement
ਅਜੀਤ ਡੈਸਕ 28-03-2026
ਤਰਨ ਤਾਰਨ, 27 ਮਾਰਚ (ਪਰਮਜੀਤ ਜੋਸ਼ੀ)-ਅਕਸਰ ਸੁਰਖੀਆਂ ਵਿਚ ਬਣੀ ਰਹਿਣ ਵਾਲੀ ਕੇਂਦਰੀ ਜੇਲ੍ਹ ਗੋਇੰਦਵਾਲ ਇਕ ਵਾਰ ਫਿਰ ਸੁਰਖੀਆਂ ਵਿਚ ਆ ਗਈ ਹੈ | ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀਆਂ ਪਾਸੋਂ ਮੋਬਾਈਲ ਫੋਨ ਅਤੇ ਪਾਬੰਦੀਸ਼ੁਦਾ ਸਾਮਾਨ ਬਰਾਮਦ ਹੋਇਆ ਹੈ | ਕੇਂਦਰੀ ਜੇਲ੍ਹ ਗੋਇੰਦਵਾਲ ਦੇ ਸਹਾਇਕ ਸੁਪਰਡੈਂਟ ਅਵਤਾਰ ਸਿੰਘ ਨੇ ਲਿਖਤੀ ਸ਼ਿਕਾਇਤ ਕੀਤੀ ਕਿ 22 ਮਾਰਚ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ ਹਵਾਲਾਤੀ ਵਿਕਰਮਜੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਕੱਥੂਨੰਗਲ ਜ਼ਿਲ੍ਹਾ ਅੰਮਿ੍ਤਸਰ ਨੂੰ ਕਾਬੂ ਕਰਕੇ ਉਸ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ 2 ਸਿੰਮ ਬਰਾਮਦ ਕੀਤੇ ਹਨ | ਇਸੇ ਤਰ੍ਹਾਂ ਹਵਾਲਾਤੀ ਦਲੇਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕੱਥੂਨੰਗਲ ਜ਼ਿਲ੍ਹਾ ਅੰਮਿ੍ਤਸਰ ਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ ਇਕ ਟੱਚ ਸਕਰੀਨ ਮੋਬਾਈਲ ਫੋਨ ਸਮੇਤ ਸਿੰਮ ਬਰਾਮਦ ਕੀਤੀ ਹੈ | ਇਸੇ ਤਰ੍ਹਾਂ 8 ਜਨਵਰੀ ਨੂੰ ਜੇਲ੍ਹ ਦੀ ਚੈਕਿੰਗ ਦੌਰਾਨ 1 ਚਾਰਜਰ, 105 ਬੀੜੀਆਂ ਦੇ ਬੰਡਲ, 10 ਹੀਟਰ ਸਪਰਿੰਗ, 30 ਪਰੈਗਾ ਕੈਪਸੂਲ, 10 ਪੈਕੇਟ ਕੁਲਿੱਪ, 15 ਪੈਕੇਟ ਸਿਗਰੇਟ, 870 ਨਸ਼ੇ ਦੀਆਂ ਗੋਲੀਆਂ ਅਤੇ 71 ਪੈਕੇਟ ਤੰਬਾਕੂ ਬਰਾਮਦ ਕੀਤੇ ਗਏ ਹਨ | ਥਾਣਾ ਗੋਇੰਦਵਾਲ ਦੀ ਪੁਲਿਸ ਨੇ ਉਕਤ ਹਵਾਲਾਤੀਆਂ ਸਮੇਤ ਇਕ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਵਿਜ਼ਡਮ ਸਕੂਲ ਆਫ਼ ਅਕਾਦਮਿਕ ਐਂਡ ਸਪੋਰਟਸ ਵਿਖੇ ਨਤੀਜਾ ਮਿਲਣੀ <br/> ਅਗਲੀ ਖ਼ਬਰ ਟੈਲੀਕਾਮ ਦੀ ਦੁਕਾਨ ਦਾ ਕੰਮ ਕਰਦੇ ਵਿਅਕਤੀ ਕੋਲੋਂ ਇਕ ਕਿੱਲੋ ਹੈਰੋਇਨ ਬਰਾਮਦ
Ad Position 24