04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਅੰਮਿ੍ਤਸਰ ਹਵਾਈ ਅੱਡੇ 'ਤੇ ਸ਼ਰਾਬ ਦੀਆਂ ਦੁਕਾਨਾਂ 'ਗੁਰੂ ਕੀ ਨਗਰੀ' ਦੀ ਮਰਿਯਾਦਾ ਤੇ ਪਵਿੱਤਰਤਾ ਦਾ ਘਾਣ-ਪੀਰ ਮੁਹੰਮਦ <br/>

Ad Position 21
No active advertisement
ਅਜੀਤ ਡੈਸਕ 03-04-2026
ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਰਾਮਦਾਸ ਜੀ ਇੰਟਰਨੈਸ਼ਨਲ ਏਅਰਪੋਰਟ ਅੰਮਿ੍ਤਸਰ ਵਿਖੇ ਚੱਲ ਰਹੀਆਂ ਡਿਊਟੀ-ਫ੍ਰੀ ਸ਼ਰਾਬ ਦੀਆਂ ਦੁਕਾਨਾਂ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ | ਪੀਰ ਮੁਹੰਮਦ ਨੇ ਕਿਹਾ ਕਿ ਅੰਮਿ੍ਤਸਰ ਵਿਸ਼ਵ ਭਰ ਦੇ ਸਿੱਖਾਂ ਲਈ ਸਰਵਉੱਚ ਰੂਹਾਨੀ ਕੇਂਦਰ ਹੈ ਅਤੇ ਇਸ ਸ਼ਹਿਰ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਹਾਸਿਲ ਹੈ | ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਅਫਸੋਸਨਾਕ ਪਹਿਲੂ ਹੈ ਕਿ ਜਿਸ ਹਵਾਈ ਅੱਡੇ ਦਾ ਨਾਂਅ ਚੌਥੀ ਪਾਤਿਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਨਾਂਅ 'ਤੇ ਰੱਖਿਆ ਗਿਆ ਹੋਵੇ, ਉੱਥੇ ਸ਼ਰਾਬ ਵਰਗੇ ਨਸ਼ਿਆਂ ਦੀ ਸ਼ਰੇਆਮ ਵਿਕਰੀ ਹੋ ਰਹੀ ਹੈ | ਉਨ੍ਹਾਂ ਕੇਂਦਰ ਸਰਕਾਰ ਦੀ ਨੀਤੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜੇਕਰ ਉੱਤਰ ਪ੍ਰਦੇਸ਼ ਦੇ ਅਯੁੱਧਿਆ ਅਤੇ ਬਨਾਰਸ (ਵਾਰਾਣਸੀ) ਵਰਗੇ ਧਾਰਮਿਕ ਸ਼ਹਿਰਾਂ ਦੇ ਹਵਾਈ ਅੱਡਿਆਂ 'ਤੇ ਪਵਿੱਤਰਤਾ ਦਾ ਸਤਿਕਾਰ ਕਰਦਿਆਂ ਸ਼ਰਾਬ ਦੀਆਂ ਦੁਕਾਨਾਂ ਨਹੀਂ ਖੋਲ੍ਹੀਆਂ ਗਈਆਂ ਤਾਂ ਫਿਰ ਅੰਮਿ੍ਤਸਰ ਨਾਲ ਇਹ ਵਿਤਕਰਾ ਕਿਉਂ? ਕੀ ਅੰਮਿ੍ਤਸਰ ਦੀ ਧਾਰਮਿਕ ਮਰਿਯਾਦਾ ਕੇਂਦਰ ਸਰਕਾਰ ਲਈ ਕੋਈ ਅਹਿਮੀਅਤ ਨਹੀਂ ਰੱਖਦੀ | ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸ਼ਹਿਰੀ ਹਵਾਬਾਜ਼ੀ ਮੰਤਰੀ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਇਸ ਸੰਵੇਦਨਸ਼ੀਲ ਮੁੱਦੇ ਦਾ ਨੋਟਿਸ ਲੈਣ ਅਤੇ ਗੁਰੂ ਕੀ ਨਗਰੀ ਦੇ ਹਵਾਈ ਅੱਡੇ ਤੋਂ ਸ਼ਰਾਬ ਦੀਆਂ ਦੁਕਾਨਾਂ ਹਟਾਉਣ ਦੇ ਤੁਰੰਤ ਆਦੇਸ਼ ਜਾਰੀ ਕਰਨ |

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਹੈਰੋਇਨ ਅਤੇ ਪਿਸਟਲ ਸਮੇਤ 6 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ. ਲਾਂਬਾ <br/> ਅਗਲੀ ਖ਼ਬਰ ਡੀ. ਏ. ਵੀ. ਦੇ ਕਾਸਮੈਟੋਲੋਜੀ ਵਿਭਾਗ ਨੇ ਹੇਅਰ ਸਟਾਈਲਿੰਗ ਅਤੇ ਮੇਕਅਪ 'ਤੇ ਵਰਕਸ਼ਾਪ ਕਰਵਾਈ
Ad Position 24