ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਪਿਸਟਲ ਸਮੇਤ 6 ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਥਾਣਾ ਸਰਾਏ ਅਮਾਨਤ ਖਾਂ ਦੇ ਐੱਸ.ਆਈ. ਦਿਲਬਾਗ ਸਿੰਘ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਰਦੁਆਰਾ ਬਾਬਾ ਬਿਧੀ ਚੰਦ ਲਹੀਆ ਦੇ ਨਜ਼ਦੀਕ ਤੋਂ 485 ਗ੍ਰਾਮ ਹੈਰੋਇÉ ਅਤੇ ਇਕ ਡਰੋਨ ਬਰਾਮਦ ਹੋਇਆ ਹੈ | ਇਸੇ ਤਰ੍ਹਾਂ ਥਾਣਾ ਸਰਾਏ ਅਮਾਨਤ ਖਾਂ ਦੇ ਏ.ਐੱਸ.ਆਈ. ਨਰਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਟੀ-ਪੁਆਇੰਟ ਪਿੰਡ ਭੂਸੇ ਮੋੜ ਤੋਂ ਮੋਟਰਸਾਈਕਲ ਨੰਬਰ ਪੀ.ਬੀ. 46 ਏ.ਕੇ 4985 'ਤੇ ਸਵਾਰ ਹੋ ਕੇ ਆ ਰਹੇ ਸਿਮਰਨਜੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਗੰਡੀਵਿੰਡ ਨੂੰ ਕਾਬੂ ਕਰਕੇ ਇਸ ਪਾਸੋਂ ਇਕ ਪਿਸਟਲ 32 ਬੋਰ ਸਮੇਤ ਮੈਗਜੀਨ, ਇਕ ਮੋਬਾਈਲ ਫੋਨ ਬਰਾਮਦ ਕੀਤਾ ਹੈ | ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਏ.ਐੱਸ.ਆਈ. ਸਲਵਿੰਦਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਦਾਣਾ ਮੰਡੀ ਚੋਹਲਾ ਸਾਹਿਬ ਤੋਂ ਬਲਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਚੋਹਲਾ ਸਾਹਿਬ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਕੁਲਵਿੰਦਰਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਪੂਹਲਾ ਤੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਗੁਰਸੇਵਕ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਭਿੱਖੀਵਿੰਡ ਨੂੰ ਕਾਬੂ ਕੀਤਾ ਹੈ | ਇਸੇ ਤਰ੍ਹਾਂ ਥਾਣਾ ਹਰੀਕੇ ਦੇ ਏ.ਐੱਸ.ਆਈ. ਪ੍ਰਗਟ ਸਿੰਘ ਨੇ ਪੁਲਿਸ ਪਾਰਟੀ ਸਮੇਤ ਚੌਂਕ ਹਰੀਕੇ ਨਜ਼ਦੀਕ ਮੌਜੂਦ ਸੀ ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਕੰਵਲਜੀਤ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਦੁਬਲੀ ਅਤੇ ਅਮਨਦੀਪ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਵਾਂ ਅੰਗਰੇਜੀ ਸ਼ਰਾਬ ਵੇਚਣ ਦਾ ਧੰਦਾ ਕਰਦੇ ਹਨ, ਜੋ ਹੁਣ ਵੀ ਆਪਣੀ ਸਕਾਰਪੀਓ ਨੰਬਰ ਪੀ.ਬੀ. 46 ਕਿਊ 0690 'ਤੇ ਸਵਾਰ ਹੋ ਕੇ ਮੱਖੂ ਸਾਇਡ ਤੋਂ ਸ਼ਰਾਬ ਲਿਆ ਕੇ ਵੇਚਣ ਜਾ ਰਹੇ ਹਨ, ਜੇਕਰ ਬੂਹ ਪੁਲ ਨਜ਼ਦੀਕ ਨਾਕਾਬੰਦੀ ਤਾਂ ਕਾਬੂ ਆ ਸਕਦੇ ਹਨ ਤਾਂ ਤੁਰੰਤ ਉਨ੍ਹਾਂ ਨਾਕਾਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਇਕ ਪੇਟੀ ਬਲੰਡਰ 12 ਬੋਤਲਾਂ, 2 ਪੇਟੀਆਂ ਆਲ ਸੈਸ਼ਨ 24 ਬੋਤਲਾਂ, 2 ਪੇਟੀਆਂ ਪੰਜਾਬ ਸੰਤਰਾਂ 24 ਬੋਤਲਾਂ ਬਰਾਮਦ ਕੀਤੀਆਂ ਹੋਈਆਂ ਹਨ | ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ.ਆਈ. ਰਵੀ ਸ਼ੰਕਰ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਦਿਆਂ ਹੀਰਾ ਸਿੰਘ ਪੁੱਤਰ ਪਾਲ ਸਿੰਘ ਵਾਸੀ ਪੱਟੀ ਨੂੰ ਕਾਬੂ ਕੀਤਾ ਹੈ | ਐੱਸ.ਐੱਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀਆਂ ਖਿਲਾਫ਼ ਅਸਲਾ ਐਕਟ, ਐੱਨ.ਡੀ.ਪੀ.ਐੇੱਸ.ਐਕਟ ਅਤੇ ਐਕਸਾਈਜ ਐਕਟ ਤਹਿਤ ਮਾਮਲੇ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |