04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਰਿਹਾਅ ਹੋਣ ਤੋਂ ਬਾਅਦ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸੰਭਾਲੀ ਹਲਕੇ ਦੀ ਕਮਾਨ <br/>

Ad Position 21
No active advertisement
ਅਜੀਤ ਡੈਸਕ 03-04-2026
ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਬਰੀ ਹੋਣ ਤੋਂ ਬਾਅਦ ਹਲਕਾ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਆਪਣੇ ਘਰ ਪਹੁੰਚੇ, ਜਿਥੇ ਉਨ੍ਹਾਂ ਨੇ ਪਹੁੰਚ ਕੇ ਆਪਣੀ ਬੇਗੁਨਾਹੀ ਸਾਬਿਤ ਹੋਣ 'ਤੇ ਪ੍ਰਮਾਤਮਾ ਦਾ ਸ਼ੁਕਰਾਨਾ ਅਦਾ ਕੀਤਾ | 'ਅਜੀਤ' ਨਾਲ ਗੱਲਬਾਤ ਕਰਦਿਆਂ ਵਿਧਾਇਕ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਪ੍ਰਮਾਤਮਾ 'ਤੇ ਪੂਰਾ ਭਰੋਸਾ ਸੀ ਕਿ ਉਨ੍ਹਾਂ ਨੂੰ ਇਨਸਾਫ਼ ਮਿਲੇਗਾ | ਹਲਕੇ ਦੇ ਲੋਕਾਂ, ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀਆਂ ਅਰਦਾਸਾਂ ਕਾਰਨ ਉਹ ਅੱਜ ਫਿਰ ਲੋਕਾਂ ਦੀ ਸੇਵਾ 'ਚ ਹਾਜ਼ਰ ਹੋ ਚੁੱਕੇ ਹਨ | ਵਿਧਾਇਕ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਕਾਰਨ ਹਲਕੇ ਦੇ 6 ਮਹੀਨੇ ਵਿਕਾਸ ਪੱਖੋਂ ਪਿੱਛੇ ਪੈ ਗਏ ਹਨ ਅਤੇ ਹੁਣ ਉਹ ਆਪਣੇ ਹਲਕਾ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਇਨ੍ਹਾਂ ਪਿੱਛੇ ਪਏ ਛੇ ਮਹੀਨਿਆਂ ਨੂੰ ਬਰਾਬਰ ਕਰਨ ਅਤੇ ਹਲਕੇ ਨੂੰ ਵਿਕਾਸ ਦੀਆਂ ਲੀਹਾਂ 'ਤੇ ਲਿਆਉਣ ਲਈ ਉਹ ਦਿਨ ਵਿਚ 16 ਘੰਟੇ ਕੰਮ ਕਰਨਗੇ ਅਤੇ ਲੋਕਾਂ ਦੀਆਂ ਜਿੱਥੇ ਮੁਸ਼ਕਿਲਾਂ ਨੂੰ ਹੱਲ ਕਰਵਾਉਣਗੇ, ਉਥੇ ਉਹ ਹਲਕੇ ਦਾ ਸਰਬਪੱਖੀ ਵਿਕਾਸ ਪਹਿਲ ਦੇ ਅਧਾਰ 'ਤੇ ਕਰਵਾਉਣਗੇ | ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਤਿੰਨ ਸਾਲ ਦੌਰਾਨ ਉਨ੍ਹਾਂ ਨੇ ਖਡੂਰ ਸਾਹਿਬ ਹਲਕੇ ਦੀਆਂ ਸੜਕਾਂ ਦਾ ਨਵੀਨੀਕਰਨ ਕਰਵਾਇਆ ਸੀ ਅਤੇ ਬਾਅਦ ਵਿਚ ਕੁਝ ਕੰਮ ਰੁਕ ਗਏ ਸਨ | ਹੁਣ ਉਹ ਰੁਕੇ ਹੋਏ ਸੜਕਾਂ ਦੇ ਕੰਮ ਨੂੰ ਜਲਦੀ ਹੀ ਸ਼ੁਰੂ ਕਰਨਗੇ ਅਤੇ ਸੋਮਵਾਰ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਵਿਚ ਹਾਜ਼ਰ ਰਹਿਣਗੇ |

Ad Position 22
No active advertisement
ਪਿਛਲੀ ਖ਼ਬਰ ਨਾੜ ਨੂੰ ਅੱਗ ਨਾ ਲਗਾਉਣ ਸੰਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ-ਡਿਪਟੀ ਕਮਿਸ਼ਨਰ <br/> ਅਗਲੀ ਖ਼ਬਰ ਦੋਸਤ ਨਾਲ ਮਿਲ ਕੇ ਪਤੀ ਵਲੋਂ ਪਤਨੀ ਅਤੇ ਬੇਟੀ ਨਾਲ ਕੁੱਟਮਾਰ
Ad Position 24