ਹਰੀਕੇ ਪੱਤਣ, 2 ਅਪ੍ਰੈਲ (ਸੰਜੀਵ ਕੁੰਦਰਾ)-ਚੀਫ਼ ਖਾਲਸਾ ਦੀਵਾਨ ਦੀ ਰਹਿਨੁਮਾਈ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬੁਰਜ ਮਰਹਾਣਾ ਵਲੋਂ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਬੜੇ ਹੀ ਸੁਚੱਜੇ ਢੰਗ ਨਾਲ਼ ਕੀਤੀ ਗਈ | ਇਸ ਮੌਕੇ ਸਕੂਲ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਅਤੇ ਸੰਗਤੀ ਰੂਪ ਵਿਚ ਬੈਠ ਕੇ ਜਪੁਜੀ ਸਾਹਿਬ ਜੀ ਦੀ ਗੁਰਬਾਣੀ ਦਾ ਪਾਠ ਅਤੇ ਵਿਦਿਆਰਥੀਆਂ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ | ਉਪਰੰਤ ਨਵੇਂ ਸੈਸ਼ਨ ਦੀ ਆਰੰਭਤਾ ਲਈ ਪਿ੍ੰਸੀਪਲ, ਅਧਿਆਪਕ ਅਤੇ ਵਿਦਿਆਰਥੀਆਂ ਵਲੋਂ ਅਰਦਾਸ ਬੇਨਤੀ ਕੀਤੀ ਗਈ | ਸਕੂਲ ਦੇ ਧਾਰਮਿਕ ਅਧਿਆਪਕ ਤਸਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਜੀ ਤੋਂ ਅਗਵਾਈ ਲੈ ਕੇ ਸਮਾਜ ਦੇ ਹਰ ਖੇਤਰ ਵਿਚ ਵਿਚਰਨ ਲਈ ਪ੍ਰੇਰਿਤ ਕੀਤਾ | ਪਿ੍ੰਸੀਪਲ ਸ੍ਰੀਮਤੀ ਪੰਪਲਜੀਤ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮਿਹਨਤ ਕਰਨ, ਖੇਡਾਂ ਅਤੇ ਧਾਰਮਿਕ ਪ੍ਰੀਖਿਆਵਾਂ ਵਿਚ ਭਾਗ ਲੈਣ ਅਤੇ ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰਨਾ ਆਦਿ ਗੁਣ ਅਪਣਾਉਣ ਅਤੇ ਸਿਹਤ ਦੀ ਸੰਭਾਲ ਨੂੰ ਮੁੱਖ ਰੱਖ ਕੇ ਸਮੇਂ ਦੀ ਕਦਰ ਕਰਦੇ ਹੋਏ ਵੱਧ ਤੋਂ ਵੱਧ ਸਮਾਂ ਪੜ੍ਹਾਈ ਨੂੰ ਦਿੰਦੇ ਹੋਏ ਪੜ੍ਹਾਈ ਵਿਚ ਮੱਲਾਂ ਮਾਰਨ ਲਈ ਉਤਸ਼ਾਹਿਤ ਕੀਤਾ | ਸਕੂਲ ਦੇ ਮੈਂਬਰ ਇੰਚਾਰਜ਼ ਕਵਰਦੀਪ ਸਿੰਘ, ਰਵਿੰਦਰ ਸਿੰਘ ਅਤੇ ਬਲਦੇਵ ਸਿੰਘ ਨੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀ ਆਰੰਭਤਾ 'ਤੇ ਸ਼ੁੱਭ ਕਾਮਨਾਵਾਂ ਦਿੱਤੀਆਂ | ਇਸ ਮੌਕੇ ਸਕੂਲ ਦਾ ਸਮੁੱਚਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |