03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਪਹਿਲੀ ਪਸੰਦ ਬਣੀ-ਅਕਾਲੀ ਆਗੂ <br/>

Ad Position 21
No active advertisement
ਅਜੀਤ ਡੈਸਕ 03-04-2026
ਮੀਆਂਵਿੰਡ, 2 ਅਪ੍ਰੈਲ (ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਨੇ ਪਾਰਟੀ ਵਲੋਂ ਰਈਆ ਵਿਖੇ ਕਰਵਾਈ ਜਾ ਰਹੀ ਰੈਲੀ ਵਿਚ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੂਬੇ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਲੋਕ ਚਾਹੁੰਦੇ ਹਨ ਕਿ ਸੂਬੇ 'ਚ ਖੁਸ਼ਹਾਲੀ ਅਤੇ ਆਪਸੀ ਭਾਈਚਾਰਕ ਸਾਂਝ ਕਾਇਮ ਰਹੇ | ਉਨ੍ਹਾਂ ਕਿਹਾ ਕਿ ਝੂਠ ਦਾ ਸਹਾਰਾ ਲੈ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ 'ਚ ਨਾਕਾਮਯਾਬ ਰਹੀ ਹੈ, ਜਿਸ ਕਰਕੇ ਲੋਕ ਅਕਾਲੀ ਦਲ ਬਾਦਲ ਦੇ ਰਾਜ ਨੂੰ ਯਾਦ ਕਰਦੇ ਹੋਏ ਦੁਬਾਰਾ ਫਿਰ ਸੂਬੇ ਦੀ ਵਾਗਡੋਰ ਅਕਾਲੀ ਦਲ ਨੂੰ ਸੌਂਪਣ ਦਾ ਫੈਸਲਾ ਕਰ ਚੁੱਕੇ ਹਨ | ਇਸ ਮੌਕੇ ਉਨ੍ਹਾਂ ਨਾਲ ਰਣਜੀਤ ਸਿੰਘ ਰਾਣਾ, ਜਥੇਦਾਰ ਸਰਦੂਲ ਸਿੰਘ, ਸੁਖਬੀਰ ਸਿੰਘ ਸੰਧੂ, ਮੈਂਬਰ ਸੁਖਦੇਵ ਸਿੰਘ, ਮਾਸਟਰ ਬਲਜਿੰਦਰ ਸਿੰਘ, ਸਾਬਕਾ ਸਰਪੰਚ, ਕੁਲਵਿੰਦਰ ਸਿੰਘ ਸ਼ਾਹ, ਜਥੇਦਾਰ ਸਕੱਤਰ ਸਿੰਘ ਜਵੰਦਪੁਰ, ਰਵੀ ਦੀਪ ਸਿੰਘ, ਬਲਵੰਤ ਸਿੰਘ, ਸੁਖਦੇਵ ਸਿੰਘ ਜਵੰਦਪੁਰ, ਹਰਜੀਤ ਸਿੰਘ, ਸ਼ਾਮ ਸਿੰਘ, ਚਰਨਜੀਤ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮੁਰਾਦਪੁਰ ਵਿਖੇ ਕੌਂਸਲਰ ਗਗਨਦੀਪ ਕੌਰ ਦੀ ਅਗਵਾਈ 'ਚ ਮੀਟਿੰਗ <br/> ਅਗਲੀ ਖ਼ਬਰ ਗੁਰਦੁਆਰਾ ਬਾਬਾ ਜੱਲਣ ਦਾਸ ਜੀ ਨੌਸ਼ਹਿਰਾ ਢਾਲਾ ਵਿਖੇ ਸਕੂਲ ਸਟਾਫ ਅਤੇ ਬੱਚੇ ਹੋਏ ਨਤਮਸਤਕ <br/>
Ad Position 24