ਤਰਨ ਤਾਰਨ, 2 ਅਪ੍ਰੈਲ (ਪਰਮਜੀਤ ਜੋਸ਼ੀ)-ਸ਼ਹਿਰ ਦੀ ਵਾਰਡ ਨੰਬਰ 15 ਮੁਰਾਦਪੁਰ ਵਿਖੇ ਇਕ ਮੀਟਿੰਗ ਕੌਂਸਲਰ ਗਗਨਦੀਪ ਕੌਰ ਗਿੱਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਨਵਜੋਤ ਕੌਰ ਹੁੰਦਲ ਪੈਡਾ ਚੇਅਰਪਰਸਨ ਧਰਮ ਪਤਨੀ ਸਵ. ਵਿਧਾਇਕ ਡਾਕਟਰ ਕਸ਼ਮੀਰ ਸਿੰਘ ਸੋਹਲ, ਕੁਲਦੀਪ ਸਿੰਘ ਮੱਥਰੇਵਾਲ, ਲਖਵਿੰਦਰ ਸਿੰਘ ਫੌਜੀ ਸਰਪੰਚ, ਹਰਜੀਤ ਸਿੰਘ ਸਰਪੰਚ, ਗੁਰਭੇਜ ਸਿੰਘ ਸਰਪੰਚ ਮੁਰਾਦਪੁਰਾ ਕਲਾਂ, ਸ਼ੇਰ ਸਿੰਘ ਤੋਂ ਇਲਾਵਾ ਵਾਰਡ ਨਿਵਾਸੀ ਸ਼ਾਮਿਲ ਹੋਏ | ਇਸ ਮੌਕੇ ਕੌਂਸਲਰ ਗਗਨਦੀਪ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕਾਂ ਨੂੰ ਸਾਰੀਆਂ ਸੁੱਖ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਲੋਕ ਖੁਸ਼ ਹਨ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਲਈ ਵਚਨਬੱਧ ਹਨ | ਇਸ ਮੌਕੇ ਕੌਂਸਲਰ ਗਗਨਦੀਪ ਕੌਰ ਵਲੋਂ ਮੀਟਿੰਗ ਵਿਚ ਆਈਆਂ ਸਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ |