ਝਬਾਲ, 2 ਅਪ੍ਰੈਲ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੂੰ ਬੀ.ਸੀ. ਵਿੰਗ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ 'ਤੇ ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀ.ਸੀ. ਵਿੰਗ ਦੇ ਪ੍ਰਧਾਨ ਹੀਰਾ ਸਿੰਘ ਗਾਬੜੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਕਿਹਾ ਕਿ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਅਕਾਲੀ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ | ਇਸ ਮੌਕੇ ਚੇਅ. ਗੁਰਬੀਰ ਸਿੰਘ ਝਬਾਲ, ਚੇਅ. ਹਰਵੰਤ ਸਿੰਘ ਝਬਾਲ, ਹਰਦਿਆਲ ਸਿੰਘ ਝਬਾਲ, ਚੇਅ. ਤੇਗਾ ਸਿੰਘ ਸੋਹਲ, ਗਿਆਨੀ ਸੁਖਰਾਜ ਸਿੰਘ ਸੋਹਲ, ਹਰੀ ਸਿੰਘ ਕਸੇਲ, ਮੰਗਾ ਸਿੰਘ ਛਾਪਾ ਨੇ ਜਥੇਦਾਰ ਕਸ਼ਮੀਰ ਸਿੰਘ ਗੰਡੀਵਿੰਡ ਨੂੰ ਵਧਾਈ ਦਿੰਦਿਆਂ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬੁਲੰਦੀਆਂ 'ਤੇ ਪਹੁੰਚਾਉਣ ਦਾ ਪਾਰਟੀ ਹਾਈਕਮਾਨ ਨੂੰ ਵਿਸ਼ਵਾਸ ਦਿਵਾਇਆ |