03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਮਨਾਇਆ

Ad Position 21
No active advertisement
ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਹਾਜ਼ਰੀ ਭਰਦੀਆਂ ਸੰਗਤਾਂ | ਤਸਵੀਰਾਂ:ਅਟਵਾਲ
ਕਵੀਸ਼ਰੀ ਕਰਦਾ ਹੋਇਆ ਜਥਾ |
03-04-2026
ਗੋਇੰਦਵਾਲ ਸਾਹਿਬ, 2 ਅਪ੍ਰੈਲ (ਸਕੱਤਰ ਸਿੰਘ ਅਟਵਾਲ)-ਤੀਸਰੀ ਪਾਤਿਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਦੀ ਵਸਾਈ ਹੋਈ ਪਵਿੱਤਰ ਨਗਰੀ ਗੋਇੰਦਵਾਲ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਵਿਖੇ ਪੂਰਨਮਾਸ਼ੀ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ | ਅਖੰਡ ਪਾਠ ਦੇ ਭੋਗ ਉਪਰੰਤ ਖੁੱਲੇ੍ਹ ਪੰਡਾਲ 'ਚ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ, ਢਾਡੀ ਅਤੇ ਕਵੀਸ਼ਰ ਜਥੇ ਵਲੋੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ | ਸਟੇਜ ਸਕੱਤਰ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਚਾਰਕ ਤੇਜਿੰਦਰ ਸਿੰਘ ਵੇਈਾਪੂਈ ਨੇ ਨਿਭਾਈ | ਸੰਗਤਾਂ ਨੇ ਪਵਿੱਤਰ ਬਾਉਲੀ ਵਿਚੋਂ ਇਸ਼ਨਾਨ ਕਰਨ ਉਪਰੰਤ ਤਰਤੀਬਵਾਰ ਦਰਬਾਰ ਸਾਹਿਬ ਅੰਦਰ ਮੱਥਾ ਟੇਕ ਕੇ ਗੁਰੂ ਘਰੋਂ ਅਸੀਸਾਂ ਪ੍ਰਾਪਤ ਕੀਤੀਆਂ | ਪ੍ਰਬੰਧਕਾਂ ਵਲੋਂ ਸੰਗਤਾਂ ਲਈ ਰਿਹਾਇਸ਼, ਠੰਢੇ- ਮਿੱਠੇ ਜਲ ਦੀ ਛਬੀਲ ਅਤੇ ਗੁਰੂ ਕੇ ਅਤੁੱਟ ਲੰਗਰ ਵਰਤਾਏ ਗਏ | ਇਸੇ ਤਰ੍ਹਾਂ ਇਲਾਕਾ ਨਿਵਾਸੀਆਂ ਵਲੋਂ ਸੰਗਤਾਂ ਦੇ ਲਈ ਵੱਖ-ਵੱਖ ਪਿੰਡਾਂ ਵਿਚ ਪੂਰਨਮਾਸ਼ੀ ਦਿਹਾੜੇ 'ਤੇ ਠੰਢੇ-ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਅਤੁੱਟ ਲੰਗਰ ਵਰਤਾਏ ਜਾਂਦੇ ਹਨ | ਇਸ ਮੌਕੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਦੇ ਮੈਨੇਜਰ ਗੁਰਾ ਸਿੰਘ ਮਾਨ, ਐਡੀਨਲ ਮੈਨੇਜਰ ਨਿਰਮਲ ਸਿੰਘ ਕਾਹਲਵਾਂ, ਸਰਬਜੀਤ ਸਿੰਘ ਮੁੰਡਾਪਿੰਡ, ਹੈੱਡ ਗ੍ਰੰਥੀ ਭਾਈ ਗੁਰਮੱਖ ਸਿੰਘ, ਗਿਆਨੀ ਰਣਜੀਤ ਸਿੰਘ, ਜੈਮਲ ਸਿੰਘ ਜਾਮਾਰਾਏ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੱਟੀ ਸਬ ਡਵੀਜ਼ਨ ਦੇ ਲੀਗਲ ਵਿੰਗ ਦੇ ਪ੍ਰਧਾਨ ਬਣੇ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ
ਅਗਲੀ ਖ਼ਬਰ ਓਪਨ ਬ੍ਰੈਂਚ ਪ੍ਰੈੱਸ ਅਤੇ ਡੈੱਡ ਲਿਫਟ ਚੈਂਪੀਅਨਸ਼ਿਪ 5 ਨੂੰ ਹੋਵੇਗੀ-ਪਾਹੁਲ, ਮਿੰਟੂ

Ad Position 24