ਅਮਰਕੋਟ, 2 ਅਪ੍ਰੈਲ (ਭੱਟੀ)-ਆਮ ਆਦਮੀ ਪਾਰਟੀ ਵਲੋਂ ਲੀਗਲ ਵਿੰਗ ਸਬ ਡਵੀਜ਼ਨ ਪੱਟੀ ਦੇ ਪ੍ਰਧਾਨ ਵਜੋਂ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਦੀ ਨਿਯੁਕਤੀ ਕੀਤੀ ਗਈ ਹੈ | ਇਸ ਨਿਯੁਕਤੀ ਨਾਲ ਇਲਾਕੇ ਦੇ ਵਕੀਲ ਭਾਈਚਾਰੇ ਅਤੇ ਆਮ ਆਦਮੀ ਪਾਰਟੀ ਦੇ ਕਾਰਕੁੰਨਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਆਪਣੀ ਨਿਯੁਕਤੀ 'ਤੇ ਖੁਸ਼ੀ ਪ੍ਰਗਟਾਉਂਦੇ ਹੋਏ ਐਡਵੋਕੇਟ ਸਾਂਧਰਾ ਨੇ ਲੀਗਲ ਸੈੱਲ ਜ਼ਿਲ੍ਹਾ ਤਰਨ ਤਾਰਨ ਦੇ ਪ੍ਰਧਾਨ ਐੱਮ.ਐੱਸ. ਠੁਕਰਾਲ, ਲੀਗਲ ਵਿੰਗ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਸਟੇਟ ਪ੍ਰਭਾਰੀ ਪੰਜਾਬ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਦਿਲੋਂ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਇਸ ਜਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਨਿਭਾਅ ਅਤੇ ਸਮਰਪਣ ਨਾਲ ਨਿਭਾਉਣਗੇ | ਉਨ੍ਹਾਂ ਨੇ ਕਿਹਾ ਕਿ ਉਹ ਵਕੀਲ ਭਾਈਚਾਰੇ ਦੇ ਹੱਕਾਂ ਦੀ ਰੱਖਿਆ ਕਰਨ ਦੇ ਨਾਲ-ਨਾਲ ਆਮ ਜਨਤਾ ਨੂੰ ਇਨਸਾਫ਼ ਦਿਵਾਉਣ ਲਈ ਹਮੇਸ਼ਾਂ ਤਿਆਰ ਰਹਿਣਗੇ | ਇਸ ਮੌਕੇ ਵਕੀਲ ਦਲਬੀਰ ਸਿੰਘ ਰਾਜੋਕੇ ਵਲੋਂ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ ਨੂੰ ਨਵੀਂ ਜਿੰਮੇਵਾਰੀ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸ਼ਮਸ਼ੇਰ ਸਿੰਘ ਸਾਂਧਰਾ ਦੀ ਨਿਯੁਕਤੀ ਨਾਲ ਵਕੀਲਾਂ ਅਤੇ ਆਮ ਲੋਕਾਂ ਵਿਚ ਨਵੀਆਂ ਉਮੀਦਾਂ ਜਗੀਆਂ ਹਨ |