03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ -ਗਗੜੇਵਾਲ, ਮੀਆਂਵਿੰਡ <br/>

Ad Position 21
No active advertisement
ਗੱਲਬਾਤ ਕਰਦੇ ਹੋਏ ਕਸ਼ਮੀਰ ਸਿੰਘ ਗਗੜੇਵਾਲ ਅਤੇ ਪਲਵਿੰਦਰ ਸਿੰਘ ਮੀਆਂਵਿੰਡ | ਤਸਵੀਰ: ਸੰਧੂ <br/> 03-04-2026
ਮੀਆਂਵਿੰਡ, 2 ਅਪ੍ਰੈਲ (ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸਾਬਕਾ ਸਰਪੰਚ ਕਸ਼ਮੀਰ ਸਿੰਘ ਗਗੜੇਵਾਲ ਅਤੇ ਸਰਕਲ ਪ੍ਰਧਾਨ ਪਲਵਿੰਦਰ ਸਿੰਘ ਮੀਆਂਵਿੰਡ ਨੇ ਸਾਂਝੇ ਬਿਆਨ 'ਚ ਗੱਲਬਾਤ ਕਰਦਿਆਂ ਕਿਹਾ ਕਿ ਰਈਆ ਵਿਖੇ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਲਾਮਿਸਾਲ ਇਕੱਠ ਹੋਇਆ ਹੈ, ਜਿਸ ਨੂੰ ਦੇਖਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਾਝੇ ਦੇ ਜਰਨੈਲ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਬਹੁਤ ਖੁਸ਼ ਦਿਖਾਈ ਦੇ ਰਹੇ ਸਨ | ਉਨ੍ਹਾਂ ਕਿਹਾ ਕਿ ਉਹ ਬਹੁਤ ਬਹੁਤ ਧੰਨਵਾਦੀ ਹਨ ਹਲਕੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ, ਵਰਕਰਾਂ ਅਤੇ ਪਾਰਟੀ ਦੇ ਸਮਰਥਕਾਂ ਦੇ ਜਿੰਨ੍ਹਾਂ ਦੀ ਬਦੌਲਤ ਹਲਕੇ ਵਿਚ ਅਕਾਲੀ ਦਲ ਦਿਨੋ-ਦਿਨ ਚੜ੍ਹਦੀ ਕਲਾ ਵਿਚ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਲੋਕਾਂ ਦੀ ਪਹਿਲੀ ਪਸੰਦ ਬਣ ਚੁੱਕੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਸੱਤਾ ਸੰਭਾਲੇਗੀ ਅਤੇ ਪਹਿਲਾਂ ਦੀ ਤਰ੍ਹਾਂ ਲੋਕਾਂ ਨੂ੍ਰ ਸੁੱਖ ਸਹੂਲਤਾਂ ਦੇਵੇਗੀ | ਇਸ ਮੌਕੇ ਉਨ੍ਹਾਂ ਨਾਲ ਐਸ.ਸੀ. ਸੈੱਲ ਦੇ ਸਰਕਲ ਪ੍ਰਧਾਨ ਹੀਰਾ ਸਿੰਘ ਗਗੜੇਵਾਲ, ਸਾਬਕਾ ਸਰਪੰਚ ਦਲਬੀਰ ਸਿੰਘ ਭਲੋਜਲਾ, ਸਾਬਕਾ ਸਰਪੰਚ ਕੁਲਵੰਤ ਸਿੰਘ ਭਲਾਈਪੁਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿਚ ਪੁੱਜੀਆਂ ਸੰਗਤਾਂ ਦਾ ਧੰਨਵਾਦ -ਗਗੜੇਵਾਲ, ਮੀਆਂਵਿੰਡ <br/> ਅਗਲੀ ਖ਼ਬਰ ਪੱਟੀ ਸਬ ਡਵੀਜ਼ਨ ਦੇ ਲੀਗਲ ਵਿੰਗ ਦੇ ਪ੍ਰਧਾਨ ਬਣੇ ਐਡਵੋਕੇਟ ਸ਼ਮਸ਼ੇਰ ਸਿੰਘ ਸਾਂਧਰਾ <br/>
Ad Position 24