03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਲੋਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ - ਦਲਜੀਤ ਸਿੰਘ ਐਮਾ <br/>

Ad Position 21
No active advertisement
ਅਜੀਤ ਡੈਸਕ 03-04-2026
ਝਬਾਲ, 2 ਅਪ੍ਰੈਲ (ਸੁਖਦੇਵ ਸਿੰਘ)-ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਦੀ ਬਜਾਇ ਆਪਣੀਆਂ ਤਿਜੋਰੀਆਂ ਭਰਨ ਨੂੰ ਤਰਜੀਹ ਹੀ ਦਿੱਤੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਐਮਾ, ਮਨਜਿੰਦਰ ਸਿੰਘ ਐਮਾ ਅਤੇ ਮੈਨੇਜ਼ਰ ਸਤਨਾਮ ਸਿੰਘ ਝਬਾਲ ਨੇ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਦੁਖੀ ਲੋਕ 2027 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਨੇ 'ਆਪ' ਸਰਕਾਰ ਦੀ ਕਾਰਗੁਜ਼ਾਰੀ 'ਤੇ ਪ੍ਰਸ਼ਨ ਚਿੰਨ੍ਹ ਲਾਉਂਦਿਆਂ ਕਿਹਾ ਕਿ ਸੂਬੇ ਵਿਚ ਅਮਨ ਕਾਨੂੰਨ ਦੀ ਸਥਿਤੀ ਦਰਦਨਾਕ ਬਣ ਚੁੱਕੀ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਦੇ ਹੋਏ ਸਰਬਪੱਖੀ ਵਿਕਾਸ ਦੀ ਤਸਵੀਰ ਮੂੰਹੋਂ ਬੋਲ ਰਹੀ ਹੈ | ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਸਰਪੰਚ ਵਲੋਂ ਪਿੰਡ ਵੇਈਾਪੂਈਾ ਵਿਖੇ ਦਲਿਤਾਂ ਦੀ ਕੁੱਟਮਾਰ ਕਰਨ ਅਤੇ ਉਨ੍ਹਾਂ ਦੇ ਘਰ ਸਾੜਨ ਦੀ ਘਟਨਾ ਨੂੰ ਲੋਕਤੰਤਰ ਦਾ ਕਤਲ ਦੱਸਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਜਿਹੀਆਂ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ |

Ad Position 22
No active advertisement
ਪਿਛਲੀ ਖ਼ਬਰ ਬ੍ਰਹਮਪੁਰਾ ਵਲੋਂ ਪਿੰਡ ਖਾਨ ਛਾਪੜੀ ਤੇ ਖਾਨ ਰਜ਼ਾਦਾ 'ਚ ਵਰਕਰ ਮਿਲਣੀ <br/> ਅਗਲੀ ਖ਼ਬਰ ਜ਼ਿਲ੍ਹਾ ਸੇਵਾ ਭਾਰਤੀ ਦੇ ਅਹੁਦੇਦਾਰਾਂ ਦੀਆਂ ਹੋਈਆਂ ਨਵੀਆਂ ਨਿਯੁਕਤੀਆਂ <br/>
Ad Position 24