03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-04-2026

ਬ੍ਰਹਮਪੁਰਾ ਵਲੋਂ ਪਿੰਡ ਖਾਨ ਛਾਪੜੀ ਤੇ ਖਾਨ ਰਜ਼ਾਦਾ 'ਚ ਵਰਕਰ ਮਿਲਣੀ <br/>

Ad Position 21
No active advertisement
ਅਜੀਤ ਡੈਸਕ 03-04-2026
ਫਤਿਆਬਾਦ, 2 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਵਿਧਾਨ ਸਭਾ ਹਲਕਾ ਸ੍ਰੀ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਵਰਕਰ ਮਿਲਣੀਆਂ ਦੇ ਪ੍ਰੋਗਰਾਮ ਤਹਿਤ ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਪਿੰਡ ਖਾਨ ਰਜ਼ਾਦਾ ਅਤੇ ਖਾਨ ਛਾਪੜੀ ਦੇ ਸਮੂਹ ਅਕਾਲੀ ਵਰਕਰਾਂ ਨਾਲ ਵਿਸ਼ੇਸ਼ ਮਿਲਣੀ ਕੀਤੀ ਗਈ | ਇਸ ਮੌਕੇ ਬ੍ਰਹਮਪੁਰਾ ਨੇ ਅਕਾਲੀ ਦਲ ਦੇ ਪੁਰਾਣੇ ਅਤੇ ਟਕਸਾਲੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਦੇ ਹੋਏ ਪੰਜਾਬ ਦੇ ਮੌਜੂਦਾ ਹਾਲਾਤਾਂ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ ਅਤੇ ਆਉਣ ਵਾਲੇ ਸਮੇਂ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਹਲਕਾ ਖਡੂਰ ਸਾਹਿਬ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾਣਗੇ | ਇਸ ਦੌਰਾਨ ਮੌਜੂਦ ਅਕਾਲੀ ਆਗੂਆਂ ਨੇ ਵੀ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਵਿੰਦਰ ਸਿੰਘ ਬ੍ਰਹਮਪੁਰਾ ਨੂੰ ਪੂਰਾ ਸਮਰਥਨ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਰਿੰਦਰ ਸਿੰਘ ਸ਼ਿੰਦਾ, ਸਾਬਕਾ ਸਰਪੰਚ ਜਰਨੈਲ ਸਿੰਘ, ਜਥੇਦਾਰ ਮਨਜਿੰਦਰ ਸਿੰਘ ਮਿੰਟੂ, ਸਰਬਜੀਤ ਸਿੰਘ ਸੱਬਾ ਪ੍ਰਧਾਨ ਬੀ.ਸੀ. ਵਿੰਗ ਛਾਪੜੀ ਸਾਹਿਬ, ਸਾਬਕਾ ਸੰਮਤੀ ਮੈਂਬਰ ਜਸਵੰਤ ਸਿੰਘ, ਯੂਥ ਆਗੂ ਹਰਦੀਪ ਸਿੰਘ ਕਾਕਾ ਬਾਠ, ਡਾ. ਕਲਦੀਪ ਸਿੰਘ, ਮੈਂਬਰ ਪੰਚਾਇਤ ਦਵਿੰਦਰ ਸਿੰਘ, ਮੈਂਬਰ ਪੰਚਾਇਤ ਗੁਰਵਿੰਦਰ ਸਿੰਘ, ਮੈਂਬਰ ਪੰਚਾਇਤ ਬਲਜਿੰਦਰ ਸਿੰਘ ਫ਼ੌਜੀ, ਸਾਬਕਾ ਮੈਂਬਰ ਕੁਲਵੰਤ ਸਿੰਘ, ਸਾਬਕਾ ਮੈਂਬਰ ਜਸਵੰਤ ਸਿੰਘ ਡਾ. ਪਿ੍ਤਪਾਲ ਸਿੰਘ, ਨਿਸ਼ਾਨ ਸਿੰਘ, ਯੂਥ ਆਗੂ ਮਲਕੀਤ ਸਿੰਘ, ਸਾਬਕਾ ਮੈਂਬਰ ਪੰਚਾਇਤ ਪਿੰਦਰਪਾਲ ਸਿੰਘ, ਕੁਲਦੀਪ ਸਿੰਘ, ਨਿਰਮਲ ਸਿੰਘ, ਜਸਵੰਤ ਸਿੰਘ, ਸੰਤੋਖ ਸਿੰਘ ਬਾਠ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਆਪ' ਸਰਕਾਰ ਦੇ ਰਾਜ 'ਚ ਆਮ ਲੋਕਾਂ 'ਤੇ ਕੀਤਾ ਜਾ ਰਿਹੈ ਅੱਤਿਆਚਾਰ- ਰਾਜਬੀਰ ਸਿੰਘ ਭੁੱਲਰ <br/> ਅਗਲੀ ਖ਼ਬਰ ਲੋਕ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ - ਦਲਜੀਤ ਸਿੰਘ ਐਮਾ <br/>
Ad Position 24